ਫਿਰੋਜ਼ਪੁਰ, (ਕੁਮਾਰ, ਮਲਹੋਤਰਾ)— ਇਕ ਲੜਕੇ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ 2 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਮੁੱਦਈ ਕਾਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਾਵੜਾ ਆਜਮ ਸ਼ਾਹ ਨੇ ਦੋਸ਼ ਲਾਇਆ ਕਿ ਬੂਟਾ ਸਿੰਘ ਨਾਮੀ ਵਿਅਕਤੀ ਨੇ ਉਸ ਦੇ ਪੁੱਤਰ ਜੁਗਰਾਜ ਸਿੰਘ ਨੂੰ ਨੌਕਰੀ ਲਵਾਉਣ ਦੇ ਨਾਂ 'ਤੇ ਉਕਤ ਰੁਪਏ ਲਏ ਸਨ ਪਰ ਨਾ ਤਾਂ ਉਸ ਦੇ ਪੁੱਤਰ ਨੂੰ ਨੌਕਰੀ ਲਵਾਇਆ ਹੈ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਐੱਸ. ਐੱਸ. ਪੀ. ਦਿਹਾਤੀ ਦੇ ਦਫ਼ਤਰ ਦਾ ਘਿਰਾਓ
NEXT STORY