ਚੰਡੀਗੜ੍ਹ (ਸੰਦੀਪ) : ਸੈਕਟਰ-34 ਥਾਣਾ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੇ ਜਾਣ ਦੇ ਮਾਮਲੇ ਨਾਲ ਸਬੰਧਿਤ ਇਕ ਕੇਸ ਵਿਚ ਫਿਰੋਜ਼ਪੁਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਪੁਲਸ ਨੇ ਇਸ ਮਾਮਲੇ ਵਿਚ ਮੁਲਜ਼ਮ ਨਵਜੀਵਨ ਨੂੰ ਕਾਬੂ ਕਰ ਕੇ ਉਸ ਕੋਲੋਂ 45.32 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਸ ਕਾਰਨ ਪੁਲਸ ਨੇ ਪੁੱਛਗਿੱਛ ਦੇ ਆਧਾਰ ’ਤੇ ਹੁਣ ਇਸ ਮਾਮਲੇ ਵਿਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਤੋਂ ਤਿੰਨ ਦਿਨ ਦਾ ਰਿਮਾਂਡ ਲੈ ਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ 19 ਸਤੰਬਰ ਨੂੰ ਪੁਲਸ ਨੇ ਪਿੰਡ ਬੁੜੈਲ ਦੇ ਨਵਜੀਵਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਉਸ ਦੇ ਕਬਜ਼ੇ ਵਿਚੋਂ 45.32 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।
ਉਸ ਨੂੰ ਸੈਕਟਰ-45ਸੀ ਦੇ ਮੋੜ ਕੋਲੋਂ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਸੈਕਟਰ-34 ਥਾਣਾ ਪੁਲਸ ਨੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਕੀਤਾ ਸੀ। ਇਸ ਮਾਮਲੇ ਵਿਚ ਪੁਲਸ ਨੇ ਹੁਣ ਉਪਰੋਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਨਵਜੀਵਨ ਫਿਰੋਜ਼ਪੁਰ ਦੇ ਦੋਹਾਂ ਨਸ਼ਾ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਤੋਂ ਅੱਗੇ ਹੈਰੋਇਨ ਪ੍ਰਾਪਤ ਕੀਤੀ ਸੀ।
ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ
NEXT STORY