ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਤੇ ਕਾਊਂਟਰ ਇੰਟੈਲੀਜੈਂਸ ਰੋਪੜ-ਪਟਿਆਲਾ ਦੀ ਸਾਂਝੀ ਟੀਮ ਵੱਲੋਂ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ 760 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਮਾਰਕੀਟ 'ਚ ਹੈਰੋਇਨ ਦਾ ਮੁੱਲ 4 ਕਰੋੜ ਰੁਪਏ ਦੇ ਕਰੀਬ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. (ਜਾਂਚ) ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ 'ਚ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਚਾਂਦ ਦੀ ਅਗਵਾਈ 'ਚ ਕਾਊਂਟਰ ਇੰਟੈਲੀਜੈਂਸ ਰੋਪੜ-ਪਟਿਆਲਾ ਦੀ ਟੀਮ ਵੱਲੋਂ ਥਾਣਾ ਕਾਠਗੜ੍ਹ ਦੇ ਅਧੀਨ ਪੈਂਦੇ ਮੁੱਖ ਮਾਰਗ ਬਨ੍ਹਾਂ ਕੋਲ ਨਾਕੇਬੰਦੀ ਕੀਤੀ ਗਈ ਸੀ। ਇਸੇ ਦੌਰਾਨ ਪੁਲਸ ਨੇ ਇਕ ਟਾਟਾ ਮਾਨਜ਼ਾ ਗੱਡੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਦੋਂ ਪੁਲਸ ਨੇ ਪੜਤਾਲ ਕੀਤੀ ਤਾਂ ਉਨ੍ਹਾਂ ਕੋਲੋਂ 760 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਸੇਖਾਂ ਉਰਫ ਨੰਨੂ ਪੁੱਤਰ ਵਿਜੇ ਸਿੰਘ ਸੇਖਾਂ ਹਾਲ ਵਾਸੀ ਲੁਧਿਆਣਾ ਤੇ ਚਾਲਕ ਨਾਲ ਬੈਠੇ ਵਿਅਕਤੀ ਦੀ ਪਛਾਣ ਸੰਨੀ ਸੂਦ ਪੁੱਤਰ ਮਨਮੋਹਣ ਸੂਦ ਨਿਵਾਸੀ ਲੁਧਿਆਣਾ ਵਜੋਂ ਹੋਈ। ਡੀ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖਿਲਾਫ਼ ਥਾਣਾ ਕਾਠਗੜ੍ਹ 'ਚ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਫੂਕਿਆ ਵਿੱਤ ਮੰਤਰੀ ਦਾ ਪੁਤਲਾ
NEXT STORY