ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) – ਪੁਲਸ ਨੇ ਦੋ ਵੱਖ-ਵੱਖ ਕੇਸਾਂ ’ਚ ਢਾਈ ਕਿਲੋ ਭੁੱਕੀ ਅਤੇ 12 ਬੋਤਲਾਂ ਠੇਕਾ ਸ਼ਰਾਬ ਦੇਸੀ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲ ਸੂਆ ਪੱਖੋ ਕੇ ਤੋਂ ਪੂਰਨ ਸਿੰਘ ਪੁੱਤਰ ਲਾਲ ਸਿੰਘ ਵਾਸੀ ਨੱਥਾ ਪੱਤੀ ਢਿੱਲਵਾਂ ਨੂੰ 2 ਕਿਲੋ 500 ਗ੍ਰਾਮ ਭੁੱਕੀ ਸਣੇ ਕਾਬੂ ਕੀਤਾ। ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਜੀਦਕੇ ਕਲਾਂ ਤੋਂ ਦਲਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਚੁਹਾਣਕੇ ਕਲਾਂ ਨੂੰ 12 ਬੋਤਲਾਂ ਠੇਕਾ ਸ਼ਰਾਬ ਦੇਸੀ ਚੰਡੀਗੜ੍ਹ ਸਣੇ ਕਾਬੂ ਕੀਤਾ।
ਨਗਰ ਪੰਚਾਇਤ ਮੂਨਕ ਨੂੰ ਮਿਲਿਆ ਜ਼ੋਨਲ ਪੱਧਰੀ ਐਵਾਰਡ
NEXT STORY