ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਸ ਨੇ ਨਾਕਾਬੰਦੀ ਕਰ ਕੇ ਇਕ ਕੈਂਟਰ ’ਚੋਂ ਨਾਜਾਇਜ਼ ਸ਼ਰਾਬ ਦੀਆਂ 120 ਬੋਤਲਾਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 2 ਕਥਿਤ ਦੋਸ਼ੀ ਫਰਾਰ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਦੀ ਚੁੰਗੀ ਨੰ. 7 ਦੇ ਕੋਲ ਪੁਲਸ ਨੇ ਨਾਕਾਬੰਦੀ ਕੀਤੀ ਹੋਈ ਸੀ ਤੇ ਨਾਕਾਬੰਦੀ ਦੌਰਾਨ ਪੁਲਸ ਨੇ ਇਕ ਕੈਂਟਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ’ਚੋਂ 120 ਪੇਟੀਆਂ ਨਾਜਾਇਜ਼ ਸ਼ਰਾਬ ਦੀਅਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪਵਨਦੀਪ ਸਿੰਘ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਦਕਿ ਰੋਮੀ ਤੇ ਰਾਮ ਨਾਮੀ ਵਿਅਕਤੀ ਭੱਜਣ ’ਚ ਕਾਮਯਾਬ ਹੋ ਗਏ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। ਪੁਲਸ ਨੇ ਪਵਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਕੇ ਸ਼ਰਾਬ ਸਮੇਤ ਕੈਂਟਰ ਕਬਜ਼ੇ ’ਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਫਾਜ਼ਿਲਕਾ, (ਲੀਲਾਧਰ, ਨਾਗਪਾਲ)–ਥਾਣਾ ਸਦਰ ਦੀ ਪੁਲਸ ਨੇ ਪਿੰਡ ਨੂਰਸਮੰਦ ਦੇ ਨੇਡ਼ੇ ਇਕ ਵਿਅਕਤੀ ਨੂੰ ਸਵਾ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਹੌਲਦਾਰ ਗੁਰਮੇਲ ਸਿੰਘ 28 ਅਗਸਤ 2018 ਨੂੰ ਰਾਤ ਲਗਭਗ 10.50 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਨੂਰਸਮੰਦ ਤੋਂ ਕੁਝ ਅੱਗੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਹਰਮੇਸ਼ ਸਿੰਘ ਵਾਸੀ ਪਿੰਡ ਘੁਰਕਾਂ ਇਕ ਪਲਾਸਟਿਕ ਦੀ ਕੇਨੀ ਆਪਣੇ ਹੱਥ ’ਚ ਫੜ ਕੇ ਆ ਰਿਹਾ ਸੀ, ਜਿਸ ਨੂੰ ਉਨ੍ਹਾਂ ਆਪਣੇ ਸਾਥੀ ਪੁਲਸ ਕਰਮਚਾਰੀਆਂ ਦੀ ਸਹਾਇਤਾ ਨਾਲ ਚੈੱਕ ਕੀਤਾ ਤਾਂ ਉਸ ਕੋਲੋਂ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਹਿਰਾਸਤ ’ਚੋਂ ਸਾਥੀਆਂ ਸਣੇ ਫਰਾਰ ਹੈਰੋਇਨ ਸਮੱਗਲਰ ਰਾਣਾ ਪੁਲਸ ਦੀ ਗ੍ਰਿਫਤ ਤੋਂ ਦੂਰ
NEXT STORY