ਨੂਰਮਹਿਲ, (ਸ਼ਰਮਾ)- ਸਥਾਨਕ ਪੁਲਸ ਨੇ ਥਾਣਾ ਮੁਖੀ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ 2 ਵੱਖ-ਵੱਖ ਕੇਸਾਂ 'ਚ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਤੇ ਨਸ਼ੇ ਦੀ ਪੂਰਤੀ ਕਰਨ ਵਾਲੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਜਗਦੀਸ਼ ਕੁਮਾਰ ਨੇ ਜੰਗ ਬਹਾਦਰ ਸਿੰਘ (ਚੀਕੂ) ਪੁੱਤਰ ਪਰਗਟ ਸਿੰਘ ਵਾਸੀ ਮੁਹੱਲਾ ਤੀਆਂ ਨੂਰਮਹਿਲ ਨੂੰ 105 ਗ੍ਰਾਮ ਨਸ਼ੀਲਾ ਪਾਊਡਰ ਤੇ 8 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਏ. ਐੱਸ. ਆਈ. ਸਰਬਜੀਤ ਸਿੰਘ ਨੇ ਉਮਾ ਸ਼ੰਕਰ ਪੁੱਤਰ ਮਨੋਹਰ ਲਾਲ ਵਾਸੀ ਮੁਹੱਲਾ ਤੀਆਂ ਨੂਰਮਹਿਲ ਨੂੰ 27 ਗ੍ਰਾਮ ਨਸ਼ੀਲਾ ਪਾਊਡਰ ਅਤੇ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਖਿਲਾਫ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਭੀਖ ਮੁਕਤ' ਬਣਾਵਾਂਗੇ ਸ਼ਹਿਰ
NEXT STORY