ਪਾਤੜਾਂ, (ਮਾਨ)- ਉੱਪ ਪੁਲਸ ਕਪਤਾਨ ਪਾਤੜਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਤੇ ਸਮਾਜ-ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਘੱਗਾ ਪੁਲਸ ਨੇ 2 ਵਿਅਕਤੀਆਂ ਨੂੰ ਸਮੈਕ ਸਮੇਤ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਬਾਦਸ਼ਾਹਪੁਰ ਪੁਲਸ ਚੌਕੀ ਦੇ ਇੰਚਾਰਜ ਏ. ਐੈੱਸ. ਆਈ. ਦਲਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਗਸ਼ਤ ਦੌਰਾਨ ਪਿੰਡ ਸਿਉਨਾ ਨੇੜੇ ਸੂਏ ਦੀ ਪਟੜੀ 'ਤੇ ਜਾ ਰਹੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ ਕੱਪੜਿਆਂ ਹੇਠ ਲੁਕਾਈ ਹੋਈ 7 ਗ੍ਰਾਮ ਸਮੈਕ ਬਰਾਮਦ ਕੀਤੀ ਜੋ ਕਿ ਹਰਿਆਣੇ ਤੋਂ ਲੈ ਕੇ ਆਏ ਸਨ। ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ ਭੇਜਾ ਅਤੇ ਮਨਦੀਪ ਸਿੰਘ ਉਰਫ ਕਾਕਾ ਦੋਵੇਂ ਵਾਸੀ ਰਣਬੀਰਪੁਰਾ ਥਾਣਾ ਪਸਿਆਣਾ ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਘੱਗਾ ਥਾਣੇ ਵਿਚ ਕੇਸ ਦਰਜ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ।
2 ਵਿਅਕਤੀ ਇਕ ਕਿਲੋ ਅਫੀਮ ਸਣੇ ਅੜਿੱਕੇ
NEXT STORY