ਪਟਿਆਲਾ, (ਬਲਜਿੰਦਰ)- ਮਾਡਲ ਟਾਊਨ ਚੌਕੀ ਦੀ ਪੁਲਸ ਨੇ ਨੇਪੋਲੀਅਨ ਨਾਂ ਦੇ ਇਕ ਵਿਅਕਤੀ ਦੀ ਮਾਰਕੁੱਟ ਕੇ ਲੁੱਟ-ਖਸੁੱਟ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਨੇ ਨੇਪੋਲੀਅਨ ਦੀ ਸ਼ਿਕਾਇਤ 'ਤੇ ਪਿੰ੍ਰਸ ਅਤੇ ਉਸ ਦੇ ਸਾਥੀ ਖਿਲਾਫ਼ ਕੇਸ ਦਰਜ ਕੀਤਾ ਸੀ। ਅੱਜ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਨੇਪੋਲੀਅਨ ਨਾਂ ਦੇ ਵਿਅਕਤੀ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਵੇਲੇ ਟੈਗੋਰ ਥਿਏਟਰ ਕੋਲ ਕੁੱਝ ਵਿਅਕਤੀਆਂ ਨੇ ਉਸ ਨੂੰ ਘੇਰ ਕੇ ਮਾਰਕੁੱਟ ਅਤੇ ਲੁੱਟ-ਖਸੁੱਟ ਵੀ ਕੀਤੀ। ਉਨ੍ਹਾਂ ਦੱਸਿਆ ਕਿ ਨੇਪੋਲੀਅਨ ਦੀ ਸ਼ਿਕਾਇਤ ਦੇ ਆਧਾਰ 'ਤੇ ਪਿੰ੍ਰਸ ਅਤੇ ਉਸ ਦੇ ਸਾਥੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਰਾਤ ਸਮੇਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
NEXT STORY