ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਥਾਣਾ ਵਲਟੋਹਾ ਅਤੇ ਖੇਮਕਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ 40 ਲੀਟਰ ਨਾਜਾਇਜ਼ ਲਾਹਣ ਅਤੇ 11250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਖੇਮਕਰਨ ਦੀ ਪੁਲਸ ਪਾਰਟੀ ਵੱਲੋਂ ਸਾਹਿਬ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਖੇਮਕਰਨ ਦੇ ਘਰ ਛਾਪੇਮਾਰੀ ਕਰਦੇ ਹੋਏ, ਉਸ ਪਾਸੋਂ 40 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਇਸੇ ਤਰ੍ਹਾਂ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਇੰਸਪੈਕਟਰ ਚਰਨ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਮਾੜੇ ਅਨਸਰਾਂ ਖਿਲਾਫ ਭੇਜੀਆਂ ਗਈਆਂ ਪੁਲਸ ਟੀਮਾਂ ਵੱਲੋਂ ਕਾਰਵਾਈ ਕਰਦੇ ਹੋਏ ਸਾਹਿਬ ਸਿੰਘ ਪੁੱਤਰ ਤਾਜਾ ਸਿੰਘ ਵਾਸੀ ਬੱਲਿਆਂਵਾਲਾ ਦੇ ਘਰ ਛਾਪੇਮਾਰੀ ਕਰਦੇ ਹੋਏ 11250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅਪਾਰ' ID ਰਾਹੀਂ ਸਿੱਖਾਂ ਦੀ ਵੱਖਰੀ ਪਛਾਣ ਨੂੰ ਖ਼ਤਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼ : ਸਿੱਖ ਤਾਲਮੇਲ ਕਮੇਟੀ
NEXT STORY