ਬਟਾਲਾ, (ਸੈਂਡੀ)– ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਪਿੰਡ ਮਿਰਜ਼ਾਜਾਨ ਵਿਖੇ ਜ਼ਮੀਨੀ ਝਗੜੇ ਦੌਰਾਨ ਇਕ ਬਜ਼ੁਰਗ ਦਾ ਕਤਲ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਬੀਤੀ 16 ਨਵੰਬਰ ਨੂੰ ਪਿੰਡ ਮਿਰਜ਼ਾਜਾਨ ਵਿਖੇ ਗੁਰਭਜਨ ਸਿੰਘ ਪੁੱਤਰ ਹਰਬੰਸ ਸਿੰਘ ਜੋ ਆਪਣੇ ਖੇਤਾਂ 'ਚ ਟਰੈਕਟਰ ਚਲਾ ਰਿਹਾ ਸੀ, ਕਿ ਇਸੇ ਦੌਰਾਨ ਗੁਰਭਜਨ ਸਿੰਘ ਦਾ ਉਸ ਦੇ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਜ਼ਮੀਨ ਸਬੰਧੀ ਵਿਵਾਦ ਹੋ ਗਿਆ ਤੇ ਉਕਤ ਵਿਅਕਤੀਆਂ ਨੇ ਉਸ 'ਤੇ ਕਿਰਪਾਨਾਂ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀਆਂ ਖਿਲਾਫ ਥਾਣਾ ਵਿਖੇ ਮੁਕੱਦਮਾ ਨੰ. 91 ਧਾਰਾ 302 ਤਹਿਤ ਕੇਸ ਦਰਜ ਸੀ, ਨੂੰ ਅੱਜ ਖਾਸ ਮੁਖਬਰ ਦੀ ਇਤਲਾਹ 'ਤੇ ਬਾਈਪਾਸ ਸ਼ਾਹਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਪਛਾਣ ਨਿਸ਼ਾਨ ਸਿੰਘ ਤੇ ਸੁਖਵਿੰਦਰ ਸਿੰਘ ਪੁੱਤਰਾਨ ਬਖਸ਼ੀਸ਼ ਸਿੰਘ ਵਾਸੀਅਨ ਮਿਰਜ਼ਾਜਾਨ ਵਜੋਂ ਹੋਈ ਹੈ।
ਮਹਿਰਾਜ ਵਿਖੇ ਪੰਚਾਇਤੀ ਜ਼ਮੀਨ ਦਾ ਰਕਬਾ ਘਟਣ ਦਾ ਮਾਮਲਾ ਗਰਮਾਇਆ
NEXT STORY