ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਪੁਲਸ ਨੇ ਮੰਦਰ ਦੀ ਕੰਧ ਸਮੇਤ 3 ਥਾਵਾਂ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ 1 ਨਾਬਾਲਗ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਦੋਵੇਂ ਖੇਤੀਬਾੜੀ ਦਾ ਕੰਮ ਕਰਦੇ ਸਨ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨ ਅੰਮ੍ਰਿਤਸਰ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਸਨ ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ 3 ਐੱਫ.ਆਈ.ਆਰ. ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਸੀ ਅਤੇ ਪੁਲਸ ਨੇ 24 ਘੰਟਿਆਂ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸ਼ਨਪ੍ਰੀਤ ਅਤੇ ਉਸਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਉਮਰ 22 ਸਾਲ ਹੈ। ਡੇਰਾ ਬਾਬਾ ਨਾਨਕ ਦੇ ਸ਼ੇਰਾ ਨਾਮਕ ਵਿਅਕਤੀ, ਜੋ ਇਸ ਵੇਲੇ ਵਿਦੇਸ਼ ਵਿੱਚ ਬੈਠਾ ਹੈ, ਇਸਨੂੰ ਗੁਰਪਤਵੰਤ ਸਿੰਘ ਪੰਨੂ ਨੇ ਆਦੇਸ਼ ਦਿੱਤਾ ਸੀ। ਮੁੱਖ ਵਿਅਕਤੀ ਨੇ ਇਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਹ ਨਾਅਰੇ ਲਿਖਣ ਲਈ ਕਿਹਾ ਸੀ। ਸਨੈਪਚੈਟ ਰਾਹੀਂ ਨਾਅਰੇ ਲਿਖ ਕੇ ਉਨ੍ਹਾਂ ਨੂੰ ਵਿਦੇਸ਼ ਵਿੱਚ ਫੋਟੋ ਭੇਜੀ ਗਈ ਸੀ।
ਉਨ੍ਹਾਂ ਨੇ ਦੱਸਿਆ ਕਿ ਪੈਸਿਆਂ ਦਾ ਲਾਲਚ ਦੇ ਕੇ ਇਨ੍ਹਾਂ ਨੂੰ ਇਹ ਕੰਮ ਕਰਨ ਲਈ ਕਿਹਾ ਗਿਆ ਸੀ ਪਰ ਅਜੇ ਤੱਕ ਇਨ੍ਹਾਂ ਨੂੰ ਕੋਈ ਪੈਸਾ ਨਹੀਂ ਭੇਜਿਆ ਗਿਆ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਤਾ ਨੈਣਾਂ ਦੇਵੀ ਤੇ ਬਾਬਾ ਬਾਲਕ ਨਾਥ ਦੀ ਯਾਤਰਾ ’ਤੇ ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ
NEXT STORY