ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਵੱਲੋਂ ਅਹਿਮ ਜਾਣਕਾਰੀ ਦਿੰਦਿਆਂ ਇਹ ਖ਼ੁਲਾਸਾ ਕੀਤਾ ਗਿਆ ਹੈ ਕਿ ਬੀਤੇ ਦਿਨੀਂ 2 ਜੂਨ ਨੂੰ ਹੋਈ ਇੱਕ ਵਾਰਦਾਤ ਨੂੰ ਉਨ੍ਹਾਂ ਨੇ ਸੁਲਝਾ ਲਿਆ ਹੈ। ਇਸ ਤੋਂ ਇਲਾਵਾ 6 ਜੂਨ ਨੂੰ ਡਾਬਾ ਰੋਡ 'ਤੇ ਬਚਨ ਗੈਸ ਏਜੰਸੀ ਦੇ ਕਰਿੰਦੇ ਕੋਲੋਂ 11 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਤੋਂ ਕੁਝ ਨਸ਼ਾ ਵੀ ਬਰਾਮਦ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏ. ਡੀ. ਸੀ. ਪੀ. ਜਸਕਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਸ ਨੇ ਦੋ ਵਾਰਦਾਤਾਂ ਨੂੰ ਸੁਲਝਾਇਆ ਹੈਲ ਜਿਸ 'ਚ 11 ਲੱਖ ਰੁਪਏ ਦੀ ਬੀਤੇ ਦਿਨੀਂ ਹੋਈ ਲੁੱਟ ਵੀ ਸ਼ਾਮਲ ਹੈ। ਇਸ ਲੁੱਟ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਇੱਕ 'ਤੇ ਪਹਿਲਾਂ ਹੀ ਮੁਕੱਦਮਾ ਦਰਜ ਹੈ। ਉਨ੍ਹਾਂ ਕਿਹਾ ਕਿ ਲੁੱਟ ਦੇ 5 ਲੱਖ, 97 ਹਜ਼ਾਰ ਰੁਪਏ ਦੇ ਨਾਲ 130 ਗ੍ਰਾਮ ਨਸ਼ਾ ਵੀ ਬਰਾਮਦ ਕੀਤਾ ਹੈ।
ਏ. ਡੀ. ਸੀ. ਪੀ. ਨੇ ਕਿਹਾ ਕਿ ਇਨ੍ਹਾਂ ਦੇ ਤੀਜੇ ਸਾਥੀ ਵੱਲੋਂ ਰੇਕੀ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਵਿਕਰਮ ਅਤੇ ਪਰਮਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ਾ ਵੇਚਣ ਦਾ ਵੀ ਇਹ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਅਤੇ ਨਸ਼ਾ ਅੱਗੇ ਵੇਚਣ ਲਈ ਇਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਕੈਨੇਡਾ ਦੇ ਪ੍ਰਸਿੱਧ ਵਪਾਰੀ ਧਰਮਵੀਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
NEXT STORY