ਬਠਿੰਡਾ (ਵਰਮਾ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੀਤੀ ਦੇਰ ਰਾਤ ਧੋਬੀਆਣਾ ਬਸਤੀ 'ਚ ਕੁੱਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਪੁਲਸ ਨੇ 7-8 ਅਣਪਛਾਤੇ ਮੁਲਜ਼ਮਾਂ ਸਮੇਤ ਕੁੱਲ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਧੋਬੀਆਣਾ ਦਾ ਰਹਿਣ ਵਾਲਾ ਸ਼ਿਵਮ (22) ਪਾਰਕ ਵਿਚ ਬੈਠਾ ਸੀ ਤਾਂ ਕੁੱਝ ਵਿਅਕਤੀਆਂ ਨੇ ਉਸ ਨੂੰ ਉੱਥੋਂ ਬੁਲਾ ਕੇ ਸੜਕ ’ਤੇ ਲਿਜਾ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਉਸ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਮ੍ਰਿਤਕ ਦੇ ਕੁੱਝ ਦੋਸਤਾਂ ਦੀ ਕਿਸੇ ਹੋਰ ਧਿਰ ਦੇ ਲੋਕਾਂ ਨਾਲ ਲੜਾਈ ਹੋਈ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਉਕਤ ਨੌਜਵਾਨ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਮਾਮਲੇ 'ਚ ਸੰਤ ਰਾਮ ਅਤੇ ਇਕ ਔਰਤ ਮਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਰਵਿੰਦਰ ਸਿੰਘ ਨੇ ਦੱਸਿਆ ਕਿ 7-8 ਅਣਪਛਾਤੇ ਮੁਲਜ਼ਮਾਂ ਸਮੇਤ ਕੁੱਲ 14 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
NEXT STORY