ਸੰਗਤ ਮੰਡੀ (ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਪਿੰਡ ਦੇ ਹੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਲਾਈ ਜਾ ਰਹੀ ਸੀ, ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਦੇ ਬੱਸ ਅੱਡੇ ਨੇੜੇ ਪਹੁੰਚੀ ਤਾਂ ਪਿੰਡ ਦੇ ਹੀ ਦੋ ਮੋਟਰਸਾਈਕਲ ਸਵਾਰ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਆ ਰਹੇ ਸਨ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀਆਂ ਦਾ ਮੋਟਰਸਾਈਕਲ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਿੰਦਰ ਸਿੰਘ ਪੁੱਤਰ ਲਾਲ ਸਿੰਘ ਤੇ ਲਖਵੀਰ ਸਿੰਘ ਪੁੱਤਰ ਮੰਦਰ ਸਿੰਘ ਵਾਸੀਆਨ ਪਥਰਾਲਾ ਵਜੋਂ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਕਿਸਾਨਾਂ ਦਾ ਵਫਦ ਏ. ਡੀ. ਸੀ. ਨੂੰ ਮਿਲਿਆ
NEXT STORY