ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਕਬੀਰਪੁਰ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਔਰਤ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ।
ਜਾਣਕਾਰੀ ਦਿੰਦੇ ਹੋਏ ਥਾਣਾ ਕਬੀਰਪੁਰ ਦੀ ਐੱਸ. ਐੱਚ. ਓ. ਜਸਮੇਲ ਕੌਰ ਚਾਹਲ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕੀਤੀ ਨਾਕੇ ਬੰਦੀ ਦੌਰਾਨ ਇਕ ਮੁਲਜ਼ਮ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਗੁਰਦੀਪ ਸਿੰਘ ਨਿਵਾਸੀ ਪਿੰਡ ਤੋਤੀ ਨੂੰ ਨਸ਼ੇ ਵਾਲੇ 72 ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਮੰਡ ਖੇਤਰ 'ਚ ਨਸ਼ੀਲੇ ਕੈਪਸੂਲ ਵੇਚਣ ਜਾ ਰਿਹਾ ਸੀ । ਇਸੇ ਤਰ੍ਹਾਂ ਨਸ਼ਾ ਸਮੱਗਲਿੰਗ ਦਾ ਧੰਦਾ ਕਰਦੀ ਇਕ ਹੋਰ ਔਰਤ ਜੀਤ ਕੌਰ ਪਤਨੀ ਸੇਵਾ ਸਿੰਘ ਨਿਵਾਸੀ ਪਿੰਡ ਤੋਤੀ ਨੂੰ 131 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ, ਜੋ ਵੀ ਇਸ ਖੇਤਰ ਵਿਚ ਨਸ਼ੇ ਵਾਲੀਆਂ ਗੋਲੀਆਂ ਵੇਚਣ ਜਾ ਰਹੀ ਸੀ ਕਿ ਪੁਲਸ ਨੇ ਕਾਬੂ ਕਰ ਲਈ । ਥਾਣਾ ਮੁਖੀ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਜੋਗਿੰਦਰ ਸਿੰਘ, ਹੌਲਦਾਰ ਸੁਖਦੇਵ ਸਿੰਘ ਤੇ ਹੌਲਦਾਰ ਸ਼ਾਮ ਲਾਲ ਵੀ ਮੌਜੂਦ ਸਨ ।
ਜੇਲ 'ਚੋਂ ਨੈੱਟਵਰਕ ਚਲਾ ਰਿਹਾ ਕੰਗਲਾ ਹੁਣ ਅੜਿੱਕੇ 'ਚ
NEXT STORY