ਹਰੀਕੇ ਪੱਤਣ (ਲਵਲੀ)-ਥਾਣਾ ਹਰੀਕੇ ਪੁਲਸ ਵੱਲੋਂ ਇਕ ਔਰਤ ਸਣੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਏ. ਐੱਸ. ਆਈ. ਹਰਦਿਆਲ ਸਿੰਘ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮਰੜ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਜਰਨੈਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰ ਕੇ ਤਲਾਸ਼ੀ ਦੌਰਾਨ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਪਿੰਡ ਠੱਠਾ ਤੋਂ ਇਕ ਔਰਤ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ, ਜਿਸ ਦੀ ਪਛਾਣ ਰਾਜ ਕੌਰ ਪਤਨੀ ਅੰਗਰੇਜ਼ ਸਿੰਘ ਪਿੰਡ ਠੱਠਾ ਵਜੋਂ ਹੋਈ ਹੈ।
ਕਰਜ਼ਾ ਮੁਆਫੀ 'ਤੇ ਕਿਸਾਨਾਂ ਲਈ ਅਹਿਮ ਖਬਰ
NEXT STORY