ਤਰਨਤਾਰਨ (ਰਮਨ) : ਇੱਥੇ ਸੀ. ਆਈ. ਏ ਸਟਾਫ਼ ਦੀ ਪੁਲਸ ਨੇ 2 ਵਿਅਕਤੀਆਂ ਨੂੰ 5 ਕਰੋੜ ਰੁਪਏ ਕੀਮਤ ਵਾਲੀ ਇਕ ਕਿੱਲੋ ਹੈਰੋਇਨ ਅਤੇ ਇਕ ਲੱਖ ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਕਰਦਿਆਂ ਵਿਅਕਤੀ ਨੂੰ ਚਾਕੂਆਂ ਨਾਲ ਵਿੰਨ੍ਹਿਆ , CCTV 'ਚ ਕੈਦ ਹੋਇਆ ਖ਼ੌਫਨਾਕ ਮੰਜ਼ਰ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਦੇ ਸਬ ਇੰਸਪੈਕਟਰ ਅਨੋਖ ਸਿੰਘ ਨੂੰ ਇਤਲਾਹ ਮਿਲੀ ਸੀ ਹੈਰੋਇਨ ਸਪਲਾਈ ਦਾ ਕਾਰੋਬਾਰ ਕਰਨ ਵਾਲੇ ਕੁੱਝ ਵਿਅਕਤੀ ਇਕ ਕਾਰ ਰਾਹੀਂ ਅੰਮ੍ਰਿਤਸਰ-ਛੇਹਰਟਾ ਤੋਂ ਪੱਟੀ ਆ ਰਹੇ ਹਨ। ਇਸ ਤਹਿਤ ਪੁਲਸ ਨੇ ਤੁਰੰਤ ਅਲਰਟ ਜਾਰੀ ਕਰਦੇ ਹੋਏ ਟੀ-ਪੁਆਇੰਟ ਨੇੜੇ ਵਾਹਨਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਐੱਸ. ਐੱਸ. ਪੀ ਨਿੰਬਾਲੇ ਨੇ ਦੱਸਿਆ ਕਿ ਇਕ ਸਫੈਦ ਰੰਗ ਦੀ ਆਈ-20 ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਚ ਸਵਾਰ ਵਿਅਕਤੀਆਂ ਨੇ ਆਪਣਾ ਨਾਮ ਗੁਰਜੰਟ ਸਿੰਘ ਪੁੱਤਰ ਰੌਸ਼ਨ ਲਾਲ ਵਾਸੀ ਕਸ਼ਮੀਰ ਕਾਲੋਨੀ, ਪੱਟੀ ਅਤੇ ਦੂਸਰੇ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਮਲੂਕ ਸਿੰਘ ਵਾਸੀ ਪੱਟੀ ਦੱਸਿਆ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦਰਮਿਆਨ 'ਭਾਜਪਾ' ਲਈ ਬੁਰੀ ਖ਼ਬਰ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ
ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਨ੍ਹਾਂ ਦੀਆਂ ਜੇਬਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਕੋਲੋਂ ਇਕ ਕਿੱਲੋ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਪੁਲਸ ਨੇ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਸ. ਪੀ ਨਿੰਬਾਲੇ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਰਣਜੀਤ ਸਿੰਘ ਉਰਫ਼ ਰਾਣਾ ਖ਼ਿਲਾਫ਼ ਜ਼ਿਲ੍ਹੇ ਅੰਦਰ 6 ਮੁਕੱਦਮੇ ਅਤੇ ਮੁਲਜ਼ਮ ਗੁਰਜੰਟ ਸਿੰਘ ਖ਼ਿਲਾਫ਼ ਜ਼ਿਲ੍ਹੇ ਅੰਦਰ 7 ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ
ਇਹ ਮੁਲਜ਼ਮ ਹੈਰੋਇਨ ਅਤੇ ਹੋਰ ਨਸ਼ੇ ਦੀ ਸਪਲਾਈ ਦਾ ਧੰਦਾ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਤੀਸਰੇ ਸਾਥੀ ਚੰਚਲ ਸਿੰਘ ਉਰਫ਼ ਸੋਨੂੰ ਪੁੱਤਰ ਤਰਸੇਮ ਸਿੰਘ ਵਾਸੀ ਛੇਹਰਟਾ (ਅੰਮ੍ਰਿਤਸਰ) ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਨੋਟ : ਪੰਜਾਬ 'ਚ ਹੋ ਵੱਧਦੀ ਜਾ ਰਹੀ ਨਸ਼ਾ ਤਸਕਰੀ ਬਾਰੇ ਤੁਹਾਡੀ ਕੀ ਹੈ ਰਾਏ
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, ਹਰਪਾਲ ਸਿੰਘ ਸੰਘਾ ਨੂੰ ਕੀਤਾ ਬਹਾਲ
NEXT STORY