ਲੁਧਿਆਣਾ (ਨਰਿੰਦਰ) : ਸਪੈਸ਼ਲ ਟਾਸਕ ਫੋਰਸ ਨੇ 2 ਵੱਖ-ਵੱਖ ਮਾਮਲਿਆਂ 'ਚ 500 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ ਉਰਫ ਸਿੱਧੂ ਪਿੰਡ ਜਸਪਾਲ ਬਾਂਗੜ, ਗਿਆਸਪੁਰ ਤੋਂ 460 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਇਸੇ ਤਰ੍ਹਾਂ ਦੂਜੇ ਮਾਮਲੇ 'ਚ ਅਮਰਿੰਦਰ ਸਿੰਘ ਉਰਫ ਕਾਲਾ ਨੂੰ ਕਾਬੂ ਕੀਤਾ ਗਿਆ ਹੈ, ਜੋ ਗਿਆਸਪੁਰ 'ਚ ਮੈਡੀਕਲ ਸਟੋਰ ਚਲਾਉਂਦਾ ਹੈ। ਦੋਸ਼ੀ ਤੋਂ 40 ਗ੍ਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ, ਕੈਪਸੂਲ, ਸਰਿੰਜਾਂ ਬਰਾਮਦ ਕੀਤੀਆਂ ਗਈਆਂ ਹਨ।
ਬਰਨਾਲਾ 'ਚ ਔਰਤ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼
NEXT STORY