ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਹੈਰੋਇਨ ਅਤੇ ਕੈਪਸੂਲ ਬਰਾਮਦ ਕਰਕੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਦਰ ਬਠਿੰਡਾ ਪੁਲਸ ਵਲੋਂ ਕੋਟਸ਼ਮੀਰ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਚਮਕੌਰ ਸਿੰਘ ਵਾਸੀ ਕੋਟਸ਼ਮੀਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 03.45 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸੇ ਤਰਾ ਕੋਟਫੱਤਾ ਪੁਲਸ ਵਲੋਂ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਗਹਿਰੀ ਭਾਗੀ ਨੂੰ ਗ੍ਰਿਫ਼ਤਾਰ ਕਰਕੇ 75 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਉਕਤ ਮੁਲਜ਼ਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ ਗ੍ਰਿਫ਼ਤਾਰ
NEXT STORY