ਅਬੋਹਰ, (ਸੁਨੀਲ)- ਥਾਣਾ ਖੁਈਆਂ ਸਰਵਰ ਦੀ ਪੁਲਸ ਨੇ ਪਿਛਲੇ ਦਿਨੀਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੁਈਆਂ ਸਰਵਰ ਵਿਚ ਤਾਇਨਾਤ ਹੌਲਦਾਰ ਰਾਮ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਪੁਲਸ ਪਾਰਟੀ ਸਣੇ ਪਿੰਡ ਦਾਨੇਵਾਲਾ ਦੇ ਕੋਲ ਗਸ਼ਤ ਕਰ ਰਹੇ ਸਨ। ਮੁਖਬਰ ਦੀ ਸੂਚਨਾ ’ਤੇ ਉਨ੍ਹਾਂ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਗੁਰਦਰਸ਼ਨ ਸਿੰਘ ਉਰਫ ਨਿੱਕਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਫਤੂਹੀ ਖੇਡ਼ਾ ਜ਼ਿਲਾ ਮੁਕਤਸਰ ਹਾਲ ਆਬਾਦ ਪਿੰਡ ਦਾਨੇਵਾਲਾ ਸਤਕੋਸੀ ਦੇ ਘਰ ਛਾਪਾ ਮਾਰ ਕੇ ਸਵਾ 30 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਮਮਦੋਟ, (ਸ਼ਰਮਾ, ਜਸਵੰਤ)-ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਰਣਜੀਤ ਸਿੰਘ ਐੱਚ. ਐੱਚ. ਓ. ਮਮਦੋਟ ਨੇ ਦੱਸਿਆ ਕਿ ਪੁਲਸ ਪਾਰਟੀ ਹੈੱਡ ਕਾਂਸਟੇਬਲ ਚਮਕੌਰ ਸਿੰਘ ਦੀ ਅਗਵਾਈ ’ਚ ਪਿੰਡ ਦੀ ਗਸ਼ਤ ਕਰਦੀ ਜਦੋਂ ਜੋਧਪੁਰ ਦੇ ਨਜ਼ਦੀਕ ਪਹੁੰਚੀ ਤਾਂ ਨਹਿਰ ਦੇ ਸੂਏ ’ਤੇ ਇਕ ਸ਼ੱਕੀ ਵਿਅਕਤੀ ਜਾਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਜਦ ਪੁਲਸ ਪਾਰਟੀ ਵੱਲੋਂ ਮੌਕੇ ’ਤੇ ਮੁਸਤੈਦੀ ਵਰਤਦੇ ਹੋਏ ਉਸ ਨੂੰ ਕਾਬੂ ਕੀਤਾ ਗਿਆ ਤਾਂ ਉਸ ਕੋਲੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਦੀ ਪਛਾਣ ਜੀਤਾ ਪੁੱਤਰ ਲਾਲ ਸਿੰਘ ਵਾਸੀ ਕਡ਼੍ਹਮਾ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਰੋਸ ਰੈਲੀ
NEXT STORY