ਤਰਨਤਾਰਨ, (ਰਾਜੂ, ਰਮਨ)- ਥਾਣਾ ਸਰਹਾਲੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਗੁਰਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪੁਲ ਸੂਆ ਖਾਰਾ ਤੋਂ ਮੁਲਜ਼ਮ ਮਨਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੇਰੀ ਪਾਉਣ ਆਏ ਲਾੜੇ ਦੀ ਕਾਰ ਛੋਟੇ ਹਾਥੀ ਨਾਲ ਟਕਰਾਈ, ਪਤੀ-ਪਤਨੀ ਸਮੇਤ 5 ਜ਼ਖਮੀ
NEXT STORY