ਮੰਡੀ ਅਰਨੀਵਾਲਾ (ਰਮੇਸ਼ ਕੰਬੋਜ) : ਥਾਣਾ ਅਰਨੀਵਾਲਾ ਪੁਲਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਪ੍ਰੈਗਾਬਲਿਨ ਕੈਪਸੂਲ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਅਰਨੀਵਾਲਾ ਦੀ ਪੁਲਸ ਪਾਰਟੀ ਗਸ਼ਤ ਦੌਰਨ ਜਦੋਂ ਫਾਜ਼ਿਲਕਾ-ਮਲੋਟ ਰੋਡ ਤੋਂ ਪਿੰਡ ਇਸਲਾਮਵਾਲਾ ਤੋਂ ਲਿੰਕ ਰੋਡ ਪਿੰਡ ਘੱਟਿਆਂ ਵਾਲੀ ਵੱਲ 1 ਕਿਲੋਮੀਟਰ ’ਤੇ ਸੀ ਤਾਂ ਅੱਗੇ ਤੋਂ ਇਕ ਨੌਜਵਾਨ ਮੋਟਰਸਾਈਕਲ ’ਤੇ ਆ ਰਿਹਾ ਸੀ।
ਉਸ ਨੇ ਆਪਣੇ ਮੋਟਰਸਾਈਕਲ ਦੇ ਅੱਗੇ ਇਕ ਡੱਬਾ ਰੱਖਿਆ ਹੋਇਆ ਸੀ। ਪੁਲਸ ਨੇ ਉਸ ਨੂੰ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਅਤੇ 9500 ਪ੍ਰੈਗਾਬਲਿਨ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਉਕਤ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ਼ ਟੀਟੂ ਪੁੱਤਰ ਨਰਾਇਣ ਸਿੰਘ ਵਾਸੀ ਘੱਟਿਆਂ ਵਾਲੀ ਬੋਦਲਾਂ ਦੇ ਰੂਪ ’ਚ ਹੋਈ। ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
NEXT STORY