ਫਿਰੋਜ਼ਪੁਰ (ਮਲਹੋਤਰਾ, ਕੁਮਾਰ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਨਾਕਾ ਲਗਾ ਕੇ 2 ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਫੜ੍ਹਿਆ ਹੈ। ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ’ਚ ਟੀਮ ਫਾਜ਼ਿਲਕਾ ਰੋਡ ’ਤੇ ਗਸ਼ਤ ’ਤੇ ਸੀ ਤਾਂ ਸੂਚਨਾ ਮਿਲੀ ਕਿ ਰਾਹ ਚੱਲਦੇ ਲੋਕਾਂ ਦੇ ਨਾਲ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰ ਮਨੀਸ਼ ਉਰਫ਼ ਸਲੀਮ ਵਾਸੀ ਬਸਤੀ ਸ਼ੇਖਾਂਵਾਲੀ ਅਤੇ ਸੁਖਵਿੰਦਰ ਸਿੰਘ ਸੁੱਖਾ ਵਾਸੀ ਪਿੰਡ ਬੋਦਲ ਇਸ ਸਮੇਂ ਮੋਟਰਸਾਈਕਲ ’ਤੇ ਮਮਦੋਟ ਤੋਂ ਫਿਰੋਜ਼ਪੁਰ ਵੱਲ ਨੂੰ ਆ ਰਹੇ ਹਨ।
ਏ. ਐੱਸ. ਆਈ. ਨੇ ਦੱਸਿਆ ਕਿ ਮਮਦੋਟ ਰੋਡ ਟੀ-ਪੁਆਇੰਟ ’ਤੇ ਨਾਕਾ ਲਾਇਆ ਹੋਇਆ ਸੀ ਤਾਂ ਮੋਟਰਸਾਈਕਲ ’ਤੇ ਆ ਰਹੇ ਉਕਤ ਦੋਹਾਂ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2 ਪਿਸਤੌਲ ਅਤੇ ਇਕ ਦੇਸੀ ਕੱਟਾ ਬਰਾਮਦ ਹੋਇਆ। ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮਮਦੋਟ ’ਚ ਪਰਚਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ ਹੈ। ਸੰਭਾਵਨਾ ਹੈ ਕਿ ਇਨ੍ਹਾਂ ਹਥਿਆਰਾਂ ਦੇ ਬਲ ’ਤੇ ਰਾਹਗੀਰਾਂ ਦੇ ਨਾਲ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ।
ਮਹਾਕੁੰਭ 2025-ਅਯੁੱਧਿਆ ਦਰਸ਼ਨ ਲਈ ਬੁਕਿੰਗ ਸ਼ੁਰੂ, ਕਿਰਾਏ 'ਚ ਛੋਟ ਸਮੇਤ ਮਿਲਣਗੀਆਂ ਇਹ ਸਹੂਲਤਾਂ
NEXT STORY