ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਤੇ ਸਿਟੀ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੰਨ ਘੁੱਲੇ ਵਾਲਾ ਤੋਂ ਹਰਚੰਦ ਸਿੰਘ ਪੁੱਤਰ ਸਵ. ਗੁਲਜਾਰ ਸਿੰਘ ਵਾਸੀ ਸਭਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 75 ਨਸ਼ੇ ਵਾਲੀਆਂ ਗੋਲੀਆਂ ਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਐੱਸ. ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਕੋਟਲੀ ਲਿੰਕ ਸੜਕ ਪਿੰਡ ਰਟੌਲ ਨੇੜੇ ਸ਼ਮਸ਼ਾਨਘਾਟ 'ਚੋਂ ਅੰਗਰੇਜ਼ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਰਟੌਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 400 ਨਸ਼ੀਲੇ ਕੈਪਸੂਲ, 400 ਚਿੱਟੇ ਰੰਗ ਦੀਆਂ ਨਸ਼ੇ ਵਾਲੀਆਂ ਗੋਲੀਆਂ, 165 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਮਾਈਕਰੋਲਿਟ ਬਰਾਮਦ ਕੀਤੀਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਓਕੂ ਨੇ ਅਮਰਜੀਤ ਸਮੇਤ ਤਿੰਨ ਮੁਲਜ਼ਮਾਂ ਨੂੰ ਰਿਮਾਂਡ 'ਤੇ ਲਿਆ
NEXT STORY