ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਪੁਲਸ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਬਠਿੰਡਾ ਨੇ ਤਲਵੰਡੀ ਸਾਬੋ ਇਲਾਕੇ ’ਚੋਂ 2 ਨੌਜਵਾਨਾਂ ਨੂੰ ਵੱਡੀ ਮਾਤਰਾ ’ਚ ਨਸ਼ੇ ਵਾਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਥਿਤ ਮੁਲਜ਼ਮਾਂ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੰਸ. ਭੁਪਿੰਦਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਬਠਿੰਡਾ ਨੇ ਦੱਸਿਆ ਕਿ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਤਹਿਤ ਨਸ਼ੇ ਵਾਲੇ ਪਦਾਰਥਾਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਤਹਿਤ ਮੋਹਨਦੀਪ ਸਿੰਘ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਵਿਖੇ ਤਲਵੰਡੀ ਸਾਬੋ ਰਾਮਾਂ ਮੇਨ ਚੌਕ ਤੋਂ ਮੋੜ ਮੰਡੀ ਵਾਲੀ ਸਾਈਡ ’ਤੇ ਇਕ ਕਾਰ ’ਚ ਸੰਚਿਤ ਕੁਮਾਰ ਪੁੱਤਰ ਜੀਵਨ ਕੁਮਾਰ ਵਾਸੀ ਮੋੜ ਮੰਡੀ ਅਤੇ ਗੁਰਪ੍ਰੀਤ ਸ਼ਰਮਾ ਪੁੱਤਰ ਮੈਗਲ ਰਾਮ ਵਾਸੀ ਸੰਦੋਹਾ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਗੱਟਾ ਪਲਾਸਟਿਕ ’ਚੋਂ 1800 ਪੱਤੇ ਟੈਰੀਕੇਅਰ ਅਤੇ 1200 ਪੱਤੇ ਕਲੋਵੀਡੋਲ ਬਰਾਦਮ ਕੀਤੇ ਗਏ। ਪੁਲਸ ਪਾਰਟੀਆਂ ਨੇ 30 ਹਜ਼ਾਰ ਗੋਲੀਆਂ ਅਤੇ ਕਾਰ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਪੁਲਸ ਨੇ ਕਥਿਤ ਮੁਲਜ਼ਮ ਸੰਚਿਤ ਕੁਮਾਰ ਪੁੱਤਰ ਜੀਵਨ ਕੁਮਾਰ ਵਾਸੀ ਮੋੜ ਮੰਡੀ ਅਤੇ ਗੁਰਪ੍ਰੀਤ ਸ਼ਰਮਾ ਪੁੱਤਰ ਮੈਗਲ ਰਾਮ ਵਾਸੀ ਸੰਦੋਹਾ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
2021-22 ਦੇ ਕੇਂਦਰੀ ਬਜਟ 'ਚ ਪੰਜਾਬ ਨਾਲ ਹੋਇਆ ਮਤਰੇਆ ਵਿਵਹਾਰ : ਕੈਪਟਨ
NEXT STORY