ਫਿਰੋਜ਼ਪੁਰ, (ਕੁਮਾਰ)- ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਕਾਰ 'ਚੋਂ 35 ਕਿਲੋ ਭੁੱਕੀ ਚੂਰਾ ਪੋਸਤ ਤੇ 500 ਗ੍ਰਾਮ ਅਫੀਮ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਇੰਸਪੈਕਟਰ ਅਵਤਾਰ ਸਿੰਘ ਸੀ.ਆਈ.ਏ. ਸਟਾਫ ਫਿਰੋਜ਼ਪੁਰ ਨੇ ਦੱਸਿਆ ਕਿ ਦਾਣਾ ਮੰਡੀ ਗੇਟ ਕੋਲ ਜਦ ਪੁਲਸ ਨੇ ਇਕ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 35 ਕਿਲੋਂ ਭੁੱਕੀ ਚੂਰਾ ਤੇ 500 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣਾ ਨਾਂ ਜਸਵਿੰਦਰ ਸਿੰਘ ਤੇ ਸਦੀਕ ਦੱਸਿਆ ਹੈ।
ਅਫੀਮ ਸਣੇ 1 ਅੜਿੱਕੇ
NEXT STORY