ਤਰਨਤਾਰਨ, (ਰਾਜੂ)- ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਖੇਮਕਰਨ ਦੇ ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਬਲੇਰ ਰੋਡ ਨੂੰ ਜਾ ਰਹੇ ਸੀ ਕਿ ਇਸ ਦੌਰਾਨ ਬਲਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਭਿੱਖੀਵਿੰਡ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ । ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਚ. ਸੀ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਚੇਲਾ ਮੋੜ ਕਾਲੋਨੀ ਖੇਮਕਰਨ ਰੋਡ ਭਿੱਖੀਵਿੰਡ ਮੌਜੂਦ ਸੀ ਕਿ ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੁੱਧ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾੜੀ ਸਮਰਾਂ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ 'ਤੇ ਪੁਲਸ ਵੱਲੋਂ ਉਕਤ ਜਗ੍ਹਾ 'ਤੇ ਰੇਡ ਕਰ ਕੇ ਬੁੱਧ ਸਿੰਘ ਨੂੰ 18750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰਾਂ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਜਾਇਜ਼ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੱਟੇ
NEXT STORY