ਕਪੂਰਥਲਾ(ਮਲਹੋਤਰਾ)— ਕਬਜ਼ਾ ਕਰਨ ਦੀ ਨੀਅਤ ਨਾਲ ਹੋਈ ਕੁੱਟਮਾਰ 'ਚ ਦੋ ਭਰਾ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਲਾਜ ਅਧੀਨ ਜਸਬੀਰ ਸਿੰਘ, ਪ੍ਰਭਜੀਤ ਸਿੰਘ ਦੋਵੇਂ ਪੁੱਤਰ ਜਸਪਾਲ ਸਿੰਘ ਨਿਵਾਸੀ ਪਿੰਡ ਲੱਖਣ ਖੋਲੇ ਨੇ ਦੱਸਿਆ ਕਿ ਉਨ੍ਹਾਂ ਦੀ 10 ਕਨਾਲ ਜ਼ਮੀਨ ਹੈ, ਜੋ ਸਾਲ 2014 ਦੌਰਾਨ ਮਾਣਯੋਗ ਅਦਾਲਤ ਨੇ ਉਸ ਦੇ ਪੱਖ 'ਚ ਕਰ ਦਿੱਤੀ ਸੀ ਪਰ ਪਿੰਡ ਦੇ ਹੀ ਕੁਝ ਲੋਕ ਇਸ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜ਼ਮੀਨ 'ਤੇ ਆ ਗਏ। ਜਦੋਂ ਅਸੀਂ ਰੋਕਿਆ ਤਾਂ ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ ਦੋਵੇਂ ਪੁੱਤਰ ਜਗਤਾਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ।
ਕਾਰ ਨੂੰ ਓਵਰਟੇਕ ਕਰਨ ਦੇ ਚੱਕਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ
NEXT STORY