ਸਮਾਣਾ (ਦਰਦ) - ਸਮਾਣਾ ਦੇ ਨਾਲ ਲੱਗਦੇ ਹਰਿਆਣਾ ਸੂਬੇ ਦੇ ਪਿੰਡ ਮਹਿਮੂਦਪੁਰ ਵਿਚ ਦੋ ਬੱਚਿਆਂ ਦੇ ਪਿਉ ਵਲੋਂ ਫਾਹਾ ਲਾ ਕੇ ਆਤਮ-ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ (35) ਪੁੱਤਰ ਲੀਲਾ ਰਾਮ ਨਿਵਾਸੀ ਪਿੰਡ ਮਹਿਮੂਦਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਗੁਰਭੇਜ ਸਿੰਘ ਦਾ ਪੋਸਟਮਾਰਟਮ ਕਰਵਾਉਣ ਸਿਵਲ ਹਸਪਤਾਲ ਸਮਾਣਾ ਪਹੁੰਚੇ ਮਾਈਸਰ (ਹਰਿਆਣਾ) ਪੁਲਸ ਚੌਕੀ ਇੰਚਾਰਜ ਸਬ-ਇੰਸਪੈਕਟਰ ਰੋਸ਼ਨ ਲਾਲ ਨੇ ਦੱਸਿਆ ਕਿ ਮ੍ਰਿਤਕ ਦੇ ਮਾਤਾ-ਪਿਤਾ ਅਤੇ ਪਤਨੀ ਸੁਖਵਿੰਦਰ ਕੌਰ ਨੇ ਪੁਲਸ ਨੂੰ ਬਿਆਨ ਦਰਜ ਕਰਵਾ ਦਿੱਤੇ ਹਨ। ਉਨ੍ਹਾਂ ਦੇ ਬਿਆਨ ਅਨੁਸਾਰ ਮ੍ਰਿਤਕ ਕਿਸੇ ਪ੍ਰਾਈਵੇਟ ਬੱਸ ’ਤੇ ਡਰਾਇਵਰੀ ਕਰਨ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਸ਼ਰਾਬ ਪੀਣ ਦੀ ਵੀ ਆਦਤ ਸੀ। ਸੋਮਵਾਰ ਸ਼ਾਮ ਨੂੰ ਸ਼ਰਾਬ ਪੀ ਕੇ ਘਰ ਆਉਣ ਉਪਰੰਤ ਉਹ ਆਪਣੇ ਕਮਰੇ ਵਿਚ ਚਲਾ ਗਿਆ, ਜਿਥੇ ਉਸ ਨੇ ਆਪਣੇ ਪਜਾਮੇ ਨਾਲ ਪੱਖੇ ਨਾਲ ਫਾਹਾ ਲੈ ਖੁਦਕੁਸ਼ੀ ਕਰ ਲਈ।
ਮਾਹਿਲਪੁਰ ਨੇੜੇ ਵਾਪਿਰਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
NEXT STORY