ਲੁਧਿਆਣਾ/ਚੰਡੀਗੜ੍ਹ (ਡੇਵਿਨ, ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੇ ਕੁਮਾਰ ਅਤੇ ਤਹਿਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋਵੇਂ ਮੁਲਜ਼ਮ ਕਲਰਕਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 201, 204, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ 13 (2) ਅਧੀਨ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਈ ਕੋਰਟ ਨੇ 2009 ਦੇ ਇਕ ਸੀ.ਓ.ਸੀ.ਪੀ. 1299, 1319, 772, 12559 ਅਤੇ 917 ’ਚ ਮਿਤੀ 22 ਜਨਵਰੀ 2010 ਨੂੰ ਹੁਕਮ ਜਾਰੀ ਕਰ ਕੇ ਗਿੱਲ ਰੋਡ, ਲੁਧਿਆਣਾ ਵਿਖੇ ਸਥਿਤ ਆਰਜ਼ੀ ਸਕੂਟਰ ਮਾਰਕੀਟ, ਆਈ. ਟੀ. ਈ. ਦੇ ਸਾਹਮਣੇ ਖੋਖਾ ਮਾਰਕੀਟ ਅਤੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਦੇ ਕਾਰ ਬਾਜ਼ਾਰ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਪਾਲਿਸੀ ਤਿਆਰ ਕਰਨ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਮੇਅਰ ਵੱਲੋਂ 15 ਫਰਵਰੀ 2010 ਨੂੰ ਜਨਰਲ ਹਾਊਸ ਦੀ ਮੀਟਿੰਗ ’ਚ ਇਕ ਮਤਾ ਪਾਸ ਕੀਤਾ ਗਿਆ ਅਤੇ ਇਕ ਕਮੇਟੀ ਦਾ ਗਠਨ ਕਰ ਕੇ ਇਸ ਸਬੰਧੀ 18 ਫਰਵਰੀ 2010 ਨੂੰ ਰਿਪਰੋਟ ਸੌਂਪਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ
ਬੁਲਾਰੇ ਨੇ ਦੱਸਿਆ ਕਿ ਵਿਨੇ ਕੁਮਾਰ ਵੱਲੋਂ ਦਾਇਰ ਸੀ. ਡਬਲਯੂ. ਪੀ. 4304 ਆਫ਼ 2013 ’ਚ ਹਾਈ ਕੋਰਟ ਵੱਲੋਂ 3 ਅਕਤੂਬਰ 2023 ਅਤੇ 8 ਮਈ 2024 ਨੂੰ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਸਬੰਧਤ ਕੇਸ ’ਚ ਜਾਂਚ ਕੀਤੀ ਗਈ।
ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਇਸ ਨੀਤੀ ਨਾਲ ਸਬੰਧਤ ਅਸਲ ਰਿਕਾਰਡ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਮੁਹੱਈਆ ਨਾ ਕਰਵਾਏ ਜਾਣ ਉਪਰੰਤ 28 ਅਗਸਤ 2024 ਨੂੰ ਹਾਈ ਕੋਰਟ ਵੱਲੋਂ ਹੁਕਮ ਪਾਸ ਕੀਤਾ ਗਿਆ, ਜਿਸ ’ਚ ਕਿਹਾ ਗਿਆ ਕਿ ਅਧਿਕਾਰਾਂ ਦੀ ਵਰਤੋਂ ਦੇ ਸਬੰਧ ’ਚ ਗੰਭੀਰ ਅਣਗਹਿਲੀਆਂ ਸਾਹਮਣੇ ਆਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਜੇਕਰ ਸਬੰਧਤ ਦਸਤਾਵੇਜ਼ 7 ਦਿਨਾਂ ਦੀ ਮਿਆਦ ਦੇ ਅੰਦਰ ਨਹੀਂ ਸੌਂਪੇ ਜਾਂਦੇ ਤਾਂ ਮੌਜੂਦਾ ਕੇਸ ’ਚ ਐੱਫ. ਆਈ. ਆਰ. ਦਰਜ ਕਰਨ ਉਪਰੰਤ ਕਾਨੂੰਨ ਦੇ ਅਨੁਸਾਰ ਕੇਸ ਦੀ ਜਾਂਚ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਤੋਂ 3 ਸਤੰਬਰ 2024 ਨੂੰ ਅਸਲ ਫ਼ਾਈਲ ਦੇ ਗੁੰਮ ਹੋਣ ਸਬੰਧੀ ਰਿਪੋਰਟ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਲਰਕ ਲਖਵੀਰ ਸਿੰਘ ਨੇ ਦੱਸਿਆ ਹੈ ਕਿ ਅਸਲ ਫਾਈਲ ਕਲਰਕ ਰੌਣੀ ਨੂੰ 24 ਨਵੰਬਰ 2019 ਨੂੰ ਸ਼ਾਮ 7 ਵਜੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਕੈਂਪ ਆਫਿਸ ਵਿਖੇ ਦਿੱਤੀ ਗਈ ਸੀ ਅਤੇ ਕਲਰਕ ਰੌਣੀ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧ ’ਚ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਫਾਈਲ ਨਗਰ ਨਿਗਮ ਲੁਧਿਆਣਾ ਦੀ ਬ੍ਰਾਂਚ ’ਚ ਵਾਪਸ ਪ੍ਰਾਪਤ ਹੋਈ ਸੀ।
ਇਹ ਵੀ ਪੜ੍ਹੋੋ- ਹੁਣ ਪੰਜਾਬ ਦੇ ਇਸ ਇਲਾਕੇ 'ਚ 2 ਬੱਚਿਆਂ ਨਾਲ ਦੇਖਿਆ ਗਿਆ ਤੇਂਦੂਆ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬੁਲਾਰੇ ਨੇ ਦੱਸਿਆ ਕਿ ਪੜਤਾਲ ’ਚ ਇਹ ਗੱਲ ਸਾਹਮਣੇ ਆਈ ਕਿ ਅਸਲ ਫਾਈਲ 12 ਦਸੰਬਰ 2019 ਨੂੰ ਤਹਿਬਾਜ਼ਾਰੀ ਬ੍ਰਾਂਚ ਨੂੰ ਭੇਜੀ ਗਈ ਸੀ, ਦੋਵੇਂ ਕਲਰਕਾਂ ਵੱਲੋਂ ਸੁਣਾਈ ਗਈ ਕਹਾਣੀ ਝੂਠੀ ਸਾਬਤ ਹੋਈ, ਜਿਸ ਉਪਰੰਤ ਜਾਂਚ ਅਨੁਸਾਰ ਤਹਿਬਾਜ਼ਾਰੀ ਬ੍ਰਾਂਚ ਦੇ ਲਖਵੀਰ ਸਿੰਘ ਅਤੇ ਲਾਅ ਬ੍ਰਾਂਚ ਦੇ ਅਜੇ ਕੁਮਾਰ ਨਾਮਕ 2 ਕਲਰਕਾਂ ਨੂੰ ਨੀਤੀ ਸਬੰਧੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਇਆ ਗਿਆ ਅਤੇ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਹੋਈ ਸ਼ੁਰੂ
NEXT STORY