ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਬੀਰ ਸਿੰਘ, ਐੱਚ. ਸੀ. ਸੁਬੇਗ ਸਿੰਘ, ਐੱਚ. ਸੀ. ਅਰਵਿੰਦਰਜੀਤ ਸਿੰਘ, ਕਾਂਸਟੇਬਲ ਦਲਜਿੰਦਰ ਸਿੰਘ, ਪੀ. ਐੱਚ. ਜੀ. ਅਮਰਜੀਤ ਸਿੰਘ ਦੇ ਨਾਲ ਸਪੈਸ਼ਲ ਪੈਟਰੋਲਿੰਗ ਗਸ਼ਤ ਕਰਦੇ ਹੋਏ ਪਿੰਡ ਡੱਲਾ ਟੀ ਪੁਆਇੰਟ 'ਤੇ ਪੁੱਜੇ ਤਾਂ ਪਿੰਡ ਡੱਲਾ ਵੱਲੋਂ ਦੋ ਨੌਜਵਾਨਾਂ ਨੂੰ ਪੈਦਲ ਆਉਂਦੇ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਵਾਪਸ ਮੁੜਨ ਲੱਗੇ ਤਾਂ ਪੁਲਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਦੌੜ ਕੇ ਦਬੋਚ ਲਿਆ। ਪੁੱਛਗਿੱਛ ਦੌਰਾਨ ਦੋਵਾਂ ਦੀ ਪਛਾਣ ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਗੁਰਮੇਜ ਸਿੰਘ ਵਾਸੀ ਗਿੱਦੜਪਿੰਡੀ ਤੇ ਧਰਮਬੀਰ ਸਿੰਘ ਉਰਫ ਬੋਹੜਾ ਪੁੱਤਰ ਗੁਰਬਾਜ ਸਿੰਘ ਵਾਸੀ ਭਰੋਆਣਾ ਵਜੋਂ ਹੋਈ, ਜਿਨ੍ਹਾਂ ਦੀ ਤਲਾਸ਼ੀ ਦੌਰਾਨ ਸੁਖਵੰਤ ਸਿੰਘ ਉਰਫ ਸੁੱਖਾ ਤੋਂ 75 ਤੇ ਧਰਮਬੀਰ ਸਿੰਘ ਉਰਫ ਬੋਹੜਾ ਕੋਲੋਂ 45 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਦੋਵੇਂ ਮੁਲਜ਼ਮਾਂ ਖਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਇਸ ਮੌਕੇ ਏ. ਐੱਸ. ਆਈ. ਕਿਰਪਾਲ ਸਿੰਘ, ਐੱਚ. ਸੀ. ਰਣਜੀਤ ਰਾਣਾ, ਐੱਚ. ਸੀ. ਅਮਰਜੀਤ ਸਿੰਘ ਰੀਡਰ, ਕਾਂਸਟੇਬਲ ਚਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਬਿਜਲੀਘਰ ਚੋਗਾਵਾਂ ਵਿਖੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY