ਸ੍ਰੀ ਆਨੰਦਪੁਰ ਸਾਹਿਬ, (ਬਾਲੀ)- ਬੀਤੀ ਰਾਤ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਪੁਲਸ ਵੱਲੋਂ ਚੈਕਿੰਗ ਦੌਰਾਨ ਦੋ ਕਾਰ ਸਵਾਰਾਂ ਨੂੰ ਹਿਮਾਚਲ ਪ੍ਰਦੇਸ਼ 'ਚ ਵਿਕਣ ਵਾਲੀ ਅੰਗਰੇਜ਼ੀ ਸਰਾਬ ਦੀਆਂ ਪੰਜ ਪੇਟੀਆਂ (60 ਬੋਤਲਾਂ) ਸਣੇ ਕਾਬੂ ਕੀਤਾ ਗਿਆ। ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਗੰਗੂਵਾਲ ਮੌੜ ਨੇੜੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ 'ਚੋਂ 5 ਪੇਟੀਆਂ (60 ਬੋਤਲਾਂ) ਸ਼ਰਾਬ ਬਰਾਮਦ ਹੋਈ।
ਪੁਲਸ ਨੇ ਕਾਰ ਸਵਾਰ ਸ਼ੈਂਟੀ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਤੇ ਜਸਪ੍ਰੀਤ ਸਿੰਘ ਰਾਜਾ ਪੁੱਤਰ ਦਲਬੀਰ ਸਿੰਘ ਵਾਸੀ ਵਾਰਡ ਨੰਬਰ 11 ਮੁਹੱਲਾ ਕੁਰਾਲੀ ਵਾਲਾ ਸ੍ਰੀ ਆਨੰਦਪੁਰ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਤੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿਥੇ ਜੱਜ ਸਾਹਿਬ ਨੇ ਦੋਵਾਂ ਦਾ ਇਕ ਦਿਨ ਦਾ ਰਿਮਾਂਡ ਦਿੱਤਾ।
ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
NEXT STORY