ਸੰਗਤ ਮੰਡੀ, (ਮਨਜੀਤ)- ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਦੋ ਸਕੂਟੀ ਸਵਾਰ ਵਿਅਕਤੀਆਂ ਨੂੰ 7 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਉਨ੍ਹਾਂ ਡੱਬਵਾਲੀ ਵਾਲੇ ਪਾਸਿਓਂ ਆ ਰਹੇ ਸਕੂਟੀ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਕਿਲੋ ਭੁੱਕੀ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਵੀਰੂ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਜਸਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬਠਿੰਡਾ ਦੇ ਤੌਰ ਕੀਤੀ ਗਈ ਹੈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਸੁੱਖਾ ਲਾਲੀ ਬਣੇ ਪੰਜਾਬ ਭੱਠਾ ਮਾਲਕ ਐਸੋ. ਦੇ ਪ੍ਰਧਾਨ
NEXT STORY