ਗੁਰਾਇਆ(ਹੇਮੰਤ)- ਥਾਣਾ ਗੁਰਾਇਆ ਅਧੀਨ ਪੈਂਦੀ ਪੁਲਸ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਦਲਜੀਤ ਕੁਮਾਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜੈਗੋਪਾਲ ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪਿੰਡ ਕੋਟਲੀ ਖੱਖਿਆ ਨਜ਼ਦੀਕ ਇਕ ਵਿਅਕਤੀ ਜੋ ਕਿ ਪੈਦਲ ਆ ਰਿਹਾ ਸੀ ਤੇ ਮੋਢੇ 'ਤੇ ਪਲਾਸਟਿਕ ਦਾ ਬੋਰਾ ਚੁੱਕਿਆ ਹੋਇਆ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਬੋਰੇ ਵਿਚੋਂ 50 ਬੋਤਲਾਂ ਸ਼ਰਾਬ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਲਾਲ ਚੰਦ ਪੁੱਤਰ ਬਚਨਾ ਰਾਮ ਵਾਸੀ ਪਿੰਡ ਕਾਲੇ ਵਜੋਂ ਹੋਈ। ਪੁਲਸ ਨੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਜਗਤਾਰ ਸਿੰਘ ਏ. ਐੱਸ.ਆਈ. ਨੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪਿੰਡ ਡੱਲੇਵਾਲ ਰੋਡ ਨੇੜੇ ਪਲਾਸਟਿਕ ਦਾ ਬੋਰਾ ਚੁੱਕੀ ਆਉਂਦਾ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਬੋਰੇ ਵਿਚੋਂ 22 ਬੋਤਲਾਂ ਸ਼ਰਾਬ ਬਰਾਮਦ ਕੀਤੀ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਪਰਮਿੰਦਰ ਵਾਸੀ ਗੁਰਾਇਆ ਵਜੋਂ ਹੋਈ ਹੈ। ਪੁਲਸ ਨੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
NEXT STORY