ਮੋਗਾ, (ਆਜ਼ਾਦ)- ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦਾਣਾ ਮੰਡੀ ਫਤਿਹਗੜ੍ਹ ਪੰਜਤੂਰ ਕੋਲ ਗਸ਼ਤ ਦੌਰਾਨ ਆਸ਼ੂ ਰਾਮ ਨਿਵਾਸੀ ਫਤਿਹਗੜ੍ਹ ਪੰਜਤੂਰ ਨੂੰ 210 ਨਸ਼ੇ ਵਾਲੀਆਂ ਗੋਲੀਆਂ ਅਤੇ 110 ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੱਧਨੀ ਕਲਾਂ, (ਬੱਬੀ)-ਲੋਪੋਂ ਚੌਕੀ ਦੀ ਪੁਲਸ ਨੇ ਬੱਧਨੀ ਕਲਾਂ ਦੇ ਇਕ ਵਿਅਕਤੀ ਨੂੰ ਗਸ਼ਤ ਦੌਰਾਨ ਪਿੰਡ ਦੋਧਰ ਸ਼ਰਕੀ ਦੇ ਨਾਲੇ ਕੋਲੋਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਲੋਪੋਂ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਬੀਤੀ ਸ਼ਾਮ ਨੂੰ ਦੋਧਰ ਸ਼ਰਕੀ ਦੇ ਵੱਡੇ ਨਾਲੇ ਕੋਲੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ 50 ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸ਼ਿੰਦਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੱਧਨੀ ਕਲਾਂ ਵਜੋਂ ਹੋਈ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ 'ਚ ਸਕਿਓਰਿਟੀ ਅਧਿਆਪਕ ਵਲੋਂ ਖੁਦਕੁਸ਼ੀ
NEXT STORY