ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਮਾਡਲ ਟਾਊਨ ਦੀ ਪੁਲਸ ਨੇ ਹੈਰੋਇਨ ਵਰਗਾ ਦਿਸਦੇ ਨਸ਼ੇ ਵਾਲੇ ਪਾਊਡਰ ਸਮੇਤ ਇਕ ਨੌਜਵਾਨ ਵਿਵੇਕ ਆਦੀਆ ਵਾਸੀ ਬੱਸੀ ਖਵਾਜੂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਉਸ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਾਂਡਾ ਉੜਮੁੜ, (ਪੰਡਤ)-ਟਾਂਡਾ ਪੁਲਸ ਨੇ ਚੰਡੀਗੜ੍ਹ ਕਾਲੋਨੀ ਖੱਖ ਰੋਡ 'ਤੇ ਇਕ ਔਰਤ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕੁਲਵਿੰਦਰ ਕੁਮਾਰ ਦੀ ਅਗਵਾਈ 'ਚ ਗਸ਼ਤ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਖੱਖਾਂ ਫਾਟਕ ਵੱਲ ਜਾ ਰਹੀ ਇਕ ਔਰਤ ਜੋ ਚੰਡੀਗੜ੍ਹ ਕਾਲੋਨੀ ਵੱਲੋਂ ਪੈਦਲ ਆ ਰਹੀ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਉਕਤ ਔਰਤ ਨੇ ਅਪਣਾ ਨਾਂ ਕੁਲਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਚੰਡੀਗੜ੍ਹ ਕਾਲੋਨੀ ਥਾਣਾ ਟਾਂਡਾ ਦੱਸਿਆ। ਪੁਲਸ ਨੇ ਉਕਤ ਔਰਤ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਆਹੁਤਾ ਦੀ ਭੇਤਭਰੀ ਹਾਲਤ 'ਚ ਮੌਤ
NEXT STORY