ਨਥਾਣਾ, (ਬੱਜੋਆਣੀਆਂ)– ਸਥਾਨਕ ਪੁਲਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਰਣਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਥਾਣਾ ਨੂੰ ਨਾਜਾਇਜ਼ ਸ਼ਰਾਬ ਤਿਆਰ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ ਤੇ ਉਸ ਜਿਸ ਕੋਲੋਂ 20 ਲੀਟਰ ਲਾਹਣ ਬਰਾਮਦ ਹੋਈ ਹੈ।
ਸਰਦੂਲਗੜ੍ਹ, (ਚੋਪੜਾ)- ਸਥਾਨਕ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਵਾਸੀ ਝੰਡਾ ਖੁਰਦ ਨੂੰ ਲਾਹਣ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੇ ਹੌਲਦਾਰ ਦਰਸ਼ਨ ਸਿੰਘ ਨੇ ਸਮੇਤ ਪੁਲਸ ਪਾਰਟੀ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ 450 ਲੀਟਰ ਲਾਹਣ ਅਤੇ 3 ਡਰੰਮਾਂ ਸਮੇਤ ਕਾਬੂ ਕੀਤਾ।
ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
NEXT STORY