ਅੰਮ੍ਰਿਤਸਰ (ਸੰਜੀਵ) - ਕੋਟ ਖਾਲਸਾ ਇਲਾਕੇ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਹੇ ਰਾਹੁਲ ਉਰਫ ਆਡ਼ੂ ਅਤੇ ਉਸ ਦੇ ਸਾਥੀ ਅਮਿਤ ਕੁਮਾਰ ਘੁੱਲਾ ਨੂੰ ਥਾਣਾ ਕੋਟ ਖਾਲਸਾ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 32 ਬੋਰ ਦੀਆਂ ਦੋ ਪਿਸਤੌਲਾਂ, 1 ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਚੋਰੀ ਦਾ ਐਕਟਿਵਾ ਬਰਾਮਦ ਹੋਈ ਹੈ।
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਦੂਜੇ ਪਾਸੇ ਪੁਲਸ ਨੇ ਮੁਲਜ਼ਮਾਂ ਵਿਰੁੱਧ ਦਰਜ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਇਹ ਖੁਲਾਸਾ ਏ . ਡੀ . ਸੀ . ਪੀ . ਹਰਜੀਤ ਸਿੰਘ ਧਾਲੀਵਾਲ ਅਤੇ ਏ . ਸੀ . ਪੀ . ਸੁਰੱਖਿਆ ਸੰਜੀਵ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆ ਰਹੇ ਹਨ, ਜਿਸ ’ਤੇ ਥਾਣਾ ਇੰਚਾਰਜ ਇੰਸਪੈਕਟਰ ਗੁਰਬਿੰਦਰ ਸਿੰਘ ਦੀ ਟੀਮ ਨੇ ਨਾਕਾਬੰਦੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿਛ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਨਵੀਂ ਬਣ ਰਹੀ ਇਮਾਰਤ 'ਚ ਮਜ਼ਦੂਰ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼
NEXT STORY