ਤਰਨਤਾਰਨ, (ਰਾਜੂ)- ਸਥਾਨਕ ਜੰਡਿਆਲਾ ਰੋਡ 'ਤੇ ਨਕਾਬਪੋਸ਼ ਤੇ ਹਥਿਆਰਬੰਦ ਲੁਟੇਰਿਆਂ ਨੇ 10 ਘੰਟਿਆਂ 'ਚ ਦੋ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ 30 ਹਜ਼ਾਰ ਰੁਪਏ ਨਕਦ, ਦੋ ਮੋਬਾਇਲ ਤੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਇਨ੍ਹਾਂ ਦੋਵਾਂ ਘਟਨਾਵਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਪੁੱਤਰ ਪਿਆਰਾ ਲਾਲ ਵਾਸੀ ਜੰਡਿਆਲਾ ਰੋਡ ਸਾਹਬਾਜ਼ਪੁਰ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਘਰ ਦੇ ਨਜ਼ਦੀਕ ਪਹੁੰਚਿਆ ਤਾਂ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਤੇ ਦਾਤਰ ਦੀ ਨੋਕ 'ਤੇ ਉਸ ਦੀ ਜੇਬ 'ਚੋਂ 30 ਹਜ਼ਾਰ ਰੁਪਏ ਤੇ ਮੋਬਾਇਲ ਕੱਢ ਲਿਆ ਅਤੇ ਜਾਂਦੇ-ਜਾਂਦੇ ਉਸ ਦੇ ਮੋਢੇ 'ਤੇ ਦਾਤਰ ਮਾਰ ਕੇ ਚਲੇ ਗਏ।
ਇਸੇ ਤਰ੍ਹਾਂ ਅੱਜ ਤੜਕਸਾਰ ਰੋਹਨ ਸ਼ਰਮਾ ਪੁੱਤਰ ਸੰਜੀਵ ਕੁਮਾਰ ਵਾਸੀ ਮੁਹੱਲਾ ਨਾਨਕਸਰ ਰੋਜ਼ਾਨਾ ਦੀ ਤਰ੍ਹਾਂ ਬੱਸ ਅੱਡੇ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਖੜ੍ਹੇ ਦੋ ਲੁਟੇਰਿਆ ਨੇ ਪਿੱਛਿਓਂ ਦਾਤਰ ਨਾਲ ਹਮਲਾ ਕਰ ਦਿੱਤਾ ਤੇ ਉਸ ਕੋਲੋਂ ਮੋਬਾਇਲ ਖੋਹ ਕੇ ਫਰਾਰ ਹੋ ਗਏ। ਘਟਨਾ ਦਾ ਸਮਾਚਾਰ ਮਿਲਦੇ ਹੀ ਥਾਣਾ ਸਿਟੀ ਦੇ ਐੱਸ. ਐੱਚ.ਓ. ਮਨਜਿੰਦਰ ਸਿੰਘ ਅਤੇ ਬੱਸ ਅੱਡਾ ਚੌਕੀ ਇੰਚਾਰਜ ਸੰਜੀਵਨ ਕੁਮਾਰ ਨੇ ਦੱਸਿਆ ਕਿ ਉਹ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰ ਰਹੇ ਹਨ।
ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ
NEXT STORY