ਲੁਧਿਆਣਾ (ਸਲੂਜਾ)- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈ ਰਹੀ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਕੜਕਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ। ਮੌਸਮ ਦੇ ਮਿਜਾਜ਼ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 12 ਅਤੇ 13 ਅਪ੍ਰੈਲ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 30 ਤੋਂ 40 ਕਿਲੋਮੀਟਰ ਦੀ ਗਤੀ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਇਸ ਤੋਂ ਇਲਾਵਾ 13 ਅਪ੍ਰੈਲ ਨੂੰ ਪੰਜਾਬ ਦੇ ਉੱਤਰੀ ਇਲਾਕਿਆਂ ’ਚ ਕਿਤੇ-ਕਿਤੇ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਕਾਰਨ ਇਨ੍ਹਾਂ ਰਾਜਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਡਾ. ਮਨਮੋਹਨ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦੇ ਪਾਰੇ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਹੋ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
NEXT STORY