ਮੋਹਾਲੀ : ਮੋਹਾਲੀ ਦੇ ਪਿੰਡ 'ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਟਰੈਕ 'ਤੇ 2 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਲਾਸ਼ਾਂ ਦੇ ਸਰੀਰ ਕੱਟੇ ਹੋਏ ਸਨ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਨੇੜੇ ਸੈਕਟਰ-82 ਸਥਿਤ ਪਿੰਡ ਚਿੱਲਾ ਵਿਖੇ ਟਰੈਕ ਤੋਂ 2 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਤੋਂ ਬਾਅਦ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ Warning, ਲਾਊਡ ਸਪੀਕਰ 'ਤੇ ਹੋ ਰਹੀ ਅਨਾਊਂਸਮੈਂਟ, ਪੜ੍ਹੋ ਪੂਰੀ ਖ਼ਬਰ
ਮੌਕੇ 'ਤੇ ਪੁੱਜੀ ਮੋਹਾਲੀ ਪੁਲਸ ਅਤੇ ਜੀ. ਆਰ. ਪੀ. ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਮੁੱਢਲੀ ਜਾਂਚ ਮੁਤਾਬਕ ਮ੍ਰਿਤਕਾਂ ਦੀ ਉਮਰ 25-30 ਸਾਲ ਦੱਸੀ ਜਾ ਰਹੀ ਹੈ ਅਤੇ ਦੋਵੇਂ ਹੀ ਪਰਵਾਸੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ Raid, ਸੀਲ ਕੀਤੇ ਕਈ ਇਲਾਕੇ
ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਇਹ ਕਤਲ ਹੈ ਜਾਂ ਖ਼ੁਦਕੁਸ਼ੀ ਦਾ ਕੇਸ ਹੈ, ਇਸ ਗੱਲ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਾਣੀਆਂ ਗੱਡੀਆਂ ਦੇ ਗਈਆਂ ਜਵਾਬ, ਪੰਜਾਬ ਦੇ 10 ਮੰਤਰੀਆਂ ਨੂੰ ਮਿਲਣਗੀਆਂ ਨਵੀਂ ਗੱਡੀਆਂ
NEXT STORY