ਬਟਾਲਾ (ਜ. ਬ.) : ਬਟਾਲਾ-ਕਾਦੀਆਂ ਰੋਡ ਨਜ਼ਦੀਕ ਪਿੰਡ ਧੰਨੇ ਚੀਮਾ ਪੈਟਰੋਲ ਪੰਪ ਦੇ ਸਾਹਮਣੇ ਦੇਰ ਰਾਤ ਕਾਰ ਅਤੇ ਟਰੈਕਟਰ-ਟਰਾਲੀ ਦੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ ਅਤੇ 2 ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰੇ ਨੌਜਵਾਨ ਅਹਿਮਦੀਆ ਮੁਸਲਿਮ ਜਮਾਤ ਕਾਦੀਆਂ ਵਿਖੇ ਜਲਸਾ ਦੇਖਣ ਲਈ ਆਏ ਹੋਏ ਸਨ। ਦੇਰ ਰਾਤ ਨੂੰ ਆਪਣੀ ਕਾਰ ਆਈ-20 ’ਚ ਸਵਾਰ ਹੋ ਕੇ ਬਟਾਲਾ ਕਾਦੀਆਂ ਰੋਡ ’ਤੇ ਜਾ ਰਹੇ ਸਨ ਤੇ ਜਦੋਂ ਉਹ ਪਿੰਡ ਧੰਨੇ ਚੀਮੇ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੇ ਤਾਂ ਗੰਨਿਆਂ ਨਾਲ ਲੱਦੀ ਟਰੈਕਟਰ-ਟਰਾਲੀ ਵਿਚ ਉਨ੍ਹਾਂ ਦੀ ਕਾਰ ਨਾਲ ਟਕਰਾਅ ਗਈ।
ਇਸ ਦੌਰਾਨ ਕਾਰ ਸਵਾਰ ਚਾਰ ਨੌਜਵਾਨਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਨੂੰ ਆਸ ਪਾਸ ਦੇ ਇਕੱਤਰ ਹੋਏ ਲੋਕਾਂ ਸਮੇਤ ਅਹਿਮਦੀਆ ਮੁਸਲਿਮ ਜਮਾਤ ਦੇ ਮੈਂਬਰਾਂ ਦੇ ਵੱਲੋਂ ਭਾਰੀ ਜੱਦੋ-ਜਹਿਦ ਤੋਂ ਬਾਅਦ ਕਾਰ ਵਿਚੋਂ ਕੱਢ ਕੇ ਐਂਬੂਲੈਂਸ ਦੀ ਮਦਦ ਦੇ ਨਾਲ ਸਥਾਨਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ। ਓਧਰ ਘਟਨਾ ਸਥਾਨ ’ਤੇ ਪਹੁੰਚੇ ਕਾਦੀਆਂ ਪੁਲਸ ਦੇ ਏ. ਐੱਸ. ਆਈ. ਸੁਖਦੇਵ ਸਿੰਘ, ਏ. ਐੱਸ. ਆਈ. ਮਲਕੀਤ ਸਿੰਘ, ਏ. ਐੱਸ. ਆਈ. ਪ੍ਰਤਾਪ ਸਿੰਘ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਖਬਰ ਲਿਖੇ ਜਾਣ ਤੱਕ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ।
CBSE ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਡੇਟਸ਼ੀਟ ਕੀਤੀ ਜਾਰੀ, ਇਸ ਤਰੀਕ ਤੋਂ ਸ਼ੁਰੂ ਹੋਣਗੇ ਪੇਪਰ
NEXT STORY