ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬਿਜਲੀ ਘਰ ਚੌਂਕ ਨਜ਼ਦੀਕ ਅੱਜ ਸਵੇਰੇ ਕਰੀਬ 8 ਵਜੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਲੋਕ ਜ਼ਖਮੀਂ ਹੋ ਗਏ।
ਇਹ ਵੀ ਪੜ੍ਹੋ : ਭਾਰਤ ਬੰਦ : 'ਪੰਜਾਬ' ਦੇ ਨਾਲ ਖੜ੍ਹੇ ਹੋਏ ਕਈ ਸੂਬੇ, ਕਈ ਥਾਈਂ ਰੋਕੀਆਂ ਗਈਆਂ ਟਰੇਨਾਂ, ਯੂ. ਪੀ. 'ਚ ਹਾਈ ਅਲਰਟ
ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ, ਜਦੋਂ ਸਕੂਟੀ ਅਤੇ ਇਨੋਵਾ ਕਾਰ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ। ਦਿੱਲੀ ਤੋਂ ਜੰਮੂ ਜਾ ਰਹੀ ਇਨੋਵਾ ਕਾਰ ਨੇ ਸਕੂਟੀ-ਸਕੂਟਰ ਸਵਾਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਜਤਿੰਦਰ ਕੁਮਾਰ ਪੁੱਤਰ ਨਿਹਾਲ ਸਿੰਘ ਵਾਸੀ ਵਾਰਡ ਨੰਬਰ-2 ਬਿਜਲੀ ਘਰ ਕਾਲੋਨੀ ਅਤੇ ਸੋਢੀ ਪੁੱਤਰ ਮੁਖਤਿਆਰ ਸਿੰਘ ਵਾਸੀ ਤਲਵੰਡੀ ਸੱਲਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ 'ਲੁਧਿਆਣਾ' 'ਚ ਕਿਹੋ ਜਿਹੇ ਨੇ ਹਾਲਾਤ, ਜਾਣੋ ਤਸਵੀਰਾਂ ਦੀ ਜ਼ੁਬਾਨੀ
ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟੀ ਸਵਾਰ ਹਾਦਸੇ ਵਾਲੀ ਜਗ੍ਹਾ ਤੋਂ ਦੂਰ ਜਾ ਡਿੱਗੀ। ਹਾਦਸੇ ਸਬੰਧੀ ਹੋਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਸਾਬਕਾ ਮੰਤਰੀ ਦੇ ਘਰ ਬਾਹਰ ਧਰਨਾ, ਭਾਜਪਾ ਆਗੂਆਂ ਨੂੰ ਦਿੱਤੀ ਸਲਾਹ
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ, 98 ਪਾਜ਼ੇਟਿਵ
NEXT STORY