ਖੰਨਾ (ਵਿਪਨ) : ਖੰਨਾ ਨੈਸ਼ਨਲ ਹਾਈਵੇਅ 'ਤੇ ਸ਼ਨੀਵਾਰ ਸਵੇਰੇ ਉਸ ਸਮੇਂ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਵਿਜ਼ੀਬਿਲਟੀ ਘੱਟ ਹੋਣ ਕਾਰਨ ਖੰਨਾ ਨੈਸ਼ਨਲ ਹਾਈਵੇਅ 'ਤੇ ਇਕ ਗੱਡੀ ਨੂੰ ਪਿੱਛਿਓਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਦੇ ਕੁੱਝ ਦੇਰ ਬਾਅਦ ਹੀ ਇਕ ਤੋਂ ਬਾਅਦ 4-5 ਗੱਡੀਆਂ ਆਪਸ 'ਚ ਟਕਰਾਉਣੀਆਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'
ਇਸ ਪਿੱਛੋਂ ਆਏ ਇਕ ਹੋਰ ਟਰੱਕ ਨੇ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਬੁਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਗੱਡੀ 'ਚ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਇਸ ਜ਼ਿਲ੍ਹੇ 'ਚ ਹੋਈ ਐਂਟਰੀ!
ਇਸ ਮੰਦਭਾਗੇ ਹਾਦਸੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਤੇ ਪੁਲਸ ਨੂੰ ਵੀ ਸਵਾਲ ਦੇ ਘੇਰੇ 'ਚ ਖੜ੍ਹਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅੱਜ ਤੋਂ ਪੂਰੇ ਦੇਸ਼ 'ਚ ਵੈਕਸੀਨੇਸ਼ਨ ਸ਼ੁਰੂ, ਜਾਣੋ ਤੁਹਾਨੂੰ ਕਿਵੇਂ ਲੱਗੇਗਾ 'ਕੋਰੋਨਾ ਦਾ ਟੀਕਾ'
ਜ਼ਿਕਰਯੋਗ ਹੈ ਕਿ ਖੰਨਾ ਨੈਸ਼ਨਲ ਹਾਈਵੇਅ 'ਤੇ ਲਾਈਟਾਂ ਤੇ ਸਪੀਡ ਬ੍ਰੇਕਰ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ, ਜੋ ਕਿ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲੀਆ ਚਿੰਨ੍ਹ ਹੈ।
ਨੋਟ : ਸੰਘਣੀ ਧੁੰਦ ਕਾਰਨ ਵਾਪਰ ਰਹੇ ਹਾਦਸਿਆਂ ਬਾਰੇ ਦਿਓ ਆਪਣੀ ਰਾਏ
ਬਠਿੰਡਾ ’ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਅੱਜ,ਹੈਲਥ ਵਰਕਰਾਂ ਨੇ ਲਾਉਣ ਤੋਂ ਕੀਤਾ ਮਨ੍ਹਾ
NEXT STORY