ਫ਼ਤਿਹਗੜ੍ਹ ਸਾਹਿਬ (ਸੁਰੇਸ਼) : ਸਰਹਿੰਦ-ਪਟਿਆਲਾ ਰੋਡ ’ਤੇ ਸਥਿਤ ਅੱਡਾ ਜਖਵਾਲੀ ਵਿਖੇ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਉੱਠੀ।
ਇਹ ਵੀ ਪੜ੍ਹੋ : ਪੰਜਾਬ ਦੀਆਂ 'ਆਂਗਨਵਾੜੀ ਵਰਕਰਾਂ' ਲਈ ਚੰਗੀ ਖ਼ਬਰ, ਸਿੱਖਿਆ ਸਕੱਤਰ ਨੇ ਜਾਰੀ ਕੀਤੇ ਇਹ ਹੁਕਮ
ਜਾਣਕਾਰੀ ਦਿੰਦਿਆਂ ਐਡੀਸ਼ਨਲ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਨੌਜਵਾਨ ਪਟਿਆਲਾ ਵੱਲ ਤੇ ਖੱਟੜਾ ਮਾਰਕਾ ਬੱਸ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੀ ਸੀ, ਜਦ ਬੱਸ ਜਖਵਾਲੀ ਅੱਡਾ ਨਜ਼ਦੀਕ ਪਹੁੰਚੀ ਤਾਂ ਮੋਟਰਸਾਈਕਲ ਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੀ ਟੈਂਕੀ ’ਚ ਮੌਜੂਦ ਪੈਟਰੋਲ ਕਾਰਨ ਹੋਏ ਧਮਾਕੇ ਨਾਲ ਬੱਸ ਨੂੰ ਅੱਗ ਲੱਗ ਗਈ। ਇਸ ਘਟਨਾ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ’ਚ ਬੈਠੀਆਂ ਸਵਾਰੀਆਂ ’ਚੋਂ ਕੁੱਝ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਤੇ ਸਰਹਿੰਦ ਦੀ ਫਾਇਰ ਬ੍ਰਿਗੇਡ ਦੀ ਗੱਡੀਆਂ ਵੱਲੋਂ ਬੱਸ ’ਚ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਯੁਕਤ ਕਿਸਾਨ ਮੋਰਚਾ ਨੇ ਸਿਆਸੀ ਪਾਰਟੀਆਂ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਇਹ ਚਿਤਾਵਨੀ
NEXT STORY