ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ 'ਚ ਸੜਕ ਹਾਦਸੇ ਦੌਰਾਨ ਇਕ ਸਾਬਕਾ ਸਰਪੰਚ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਦੋ ਮੋਟਰਸਾਈਕਲ ਇਕ ਬੱਸ ਨੂੰ ਓਵਰਟੇਕ ਕਰਦੇ ਸਮੇਂ ਟਕਰਾ ਗਏ। ਠੂਠਿਆਵਾਲੀ ਚੌਂਕੀ ਪੁਲਸ ਨੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਸਿਵਲ ਹਸਪਤਾਲ ਲਿਜਾਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (26) ਤੇ ਸਾਬਕਾ ਸਰਪੰਚ ਬਿੱਕਰ ਸਿੰਘ (75) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਅਨੁਸਾਰ ਕੁਲਦੀਪ ਸਿੰਘ ਮਾਨਸਾ ਤੋਂ ਆਪਣੇ ਪਿੰਡ ਭੂਪਾਲ ਜਾ ਰਿਹਾ ਸੀ। ਪਿੰਡ ਖਿਆਲਾ ਨੇੜੇ ਬੱਸ ਨੂੰ ਓਵਰਟੇਕ ਕਰਦੇ ਸਮੇਂ ਉਸ ਦਾ ਮੋਟਰਸਾਈਕਲ ਸਾਬਕਾ ਸਰਪੰਚ ਬਿੱਕਰ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜੋ ਕਿ ਆਪਣੇ ਘਰੋਂ ਬਾਹਰ ਆ ਰਿਹਾ ਸੀ। ਇਸ ਟੱਕਰ ਦੌਰਾਨ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਸਟੇਸ਼ਨ ਇੰਚਾਰਜ ਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਹਾਂ ਪਰਿਵਾਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੋਚਿੰਗ ਸੈਂਟਰ ਤੇ ਹੌਟਸਪੋਟਸ ਰਹਿਣਗੇ ਬੰਦ! ਜਾਰੀ ਹੋ ਗਏ ਨਵੇਂ ਹੁਕਮ
NEXT STORY