ਊਨਾ/ਹਰੋਲੀ : ਇੱਥੇ ਘਾਲੂਵਾਲ 'ਚ ਸ਼ਰਧਾਲੂਆਂ ਨਾਲ ਭਰਿਆ ਇਕ ਟਰੱਕ ਪਲਟ ਗਿਆ, ਜਿਸ ਦੌਰਾਨ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਦਰਜਨ ਤੋਂ ਜ਼ਿਆਦਾ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੇ ਦੌਰਾਨ ਟਰੱਕ ਸੜਕ ਤੋਂ ਉਤਰਨ ਤੋਂ ਬਾਅਦ ਢਲਾਨ 'ਤੇ ਪਲਟ ਗਿਆ। ਮ੍ਰਿਤਕਾਂ ਦੀ ਪਛਾਣ ਨਿਊ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ ਪੰਜਾਬੀ ਗਾਇਕਾ ਨਿਸ਼ਾ ਰੰਧਾਵਾ ਪਤਨੀ ਜਸਵਾਲ ਸਿੰਘ ਅਤੇ ਜਸਵੀਰ ਕੌਰ ਪਤਨੀ ਕੇਵਲ ਕ੍ਰਿਸ਼ਨ ਨਜ਼ਦੀਕ ਨਾਗਰਾ ਫਾਟਕ, ਜਲੰਧਰ ਦੇ ਰੂਪ 'ਚ ਹੋਈ ਹੈ। ਮ੍ਰਿਤਕਾਂ 'ਚ ਚਾਲਕ ਦੀ ਮਾਂ ਵੀ ਸ਼ਾਮਲ ਹੈ।
ਪੁਲਸ ਮੁਤਾਬਕ ਜਲੰਧਰ ਤੋਂ ਟਰੱਕ 'ਚ ਸ਼ਰਧਾਲੂਆਂ ਦਾ ਜੱਥਾ ਸ਼ਾਹਤਲਾਈਆਂ 'ਚ ਬਾਬਾ ਬਾਲਕ ਨਾਥ ਮੰਦਰ ਮੱਥਾ ਟੇਕਣ ਆਇਆ ਸੀ ਅਤੇ ਜਲੰਧਰ ਵਾਪਸੀ ਦੌਰਾਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਘਾਲੂਵਾਲ 'ਚ ਚਾਲਕ ਨੇ ਟਰੱਕ ਦਾ ਕੰਟਰੋਲ ਖੋਹ ਦਿੱਤਾ ਅਤੇ ਟਰੱਕ ਢਲਾਨ 'ਤੇ ਪਲਟ ਗਿਆ। ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 2 ਔਰਤਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਆੜ੍ਹਤੀਏ ਤੋਂ ਪਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY