ਰੋਪੜ : ਨੂਰਪੁਰ ਬੇਦੀ ਬੁੰਗਾ ਸਾਹਿਬ ਮੁੱਖ ਮਾਰਗ 'ਤੇ ਦਰਦਨਾਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪੋ-ਆਪਣੇ ਕੰਮ 'ਤੇ ਜਾ ਰਹੇ ਸਨ ਪਰ ਰਸਤੇ 'ਚ ਸੰਘਣੀ ਧੁੰਦ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੜਕ ਬਣਾਉਣ ਵਾਲਾ ਰੋਲਰ ਨਾਲ ਟਕਰਾਉਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ। ਫਿਲਹਾਲ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।
ਬਠਿੰਡਾ : ਕਮਰੇ 'ਚ ਅੰਗੀਠੀ ਦੇ ਧੂੰਏ ਕਾਰਨ ਦੋ ਬੱਚਿਆਂ ਦੀ ਮੌਤ, ਤਿੰਨ ਦੀ ਹਾਲਤ ਗੰਭੀਰ
NEXT STORY