ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਚਹੇੜੂ ਨੇੜੇ ਕੌਮੀ ਰਾਜਮਾਰਗ ਨੰਬਰ 1 ਤੇ ਯੂਨੀਵਰਸਿਟੀ ਦੇ ਪੁਲ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਲੋਕ ਜ਼ਖ਼ਮੀ ਹੋ ਗਏ ਹਨ।
ਮ੍ਰਿਤਕਾਂ ਦੀ ਪਛਾਣ ਹਰਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕਿਸ਼ਨ ਨਗਰ, ਅੰਮ੍ਰਿਤਸਰ ਅਤੇ ਨਰਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਦੋ ਜ਼ਖਮੀ ਵਿਅਕਤੀਆਂ, ਜਿਨ੍ਹਾਂ 'ਚੋਂ ਇਕ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ, ਨੂੰ ਅਗੇਤੇ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵਿਦਿਆਰਥੀ ਦੇਣ ਧਿਆਨ ; CBSE ਨੇ ਕੀਤਾ ਵੱਡਾ ਬਦਲਾਅ, ਹੁਣ ਹੋਈ ਗ਼ਲਤੀ ਤਾਂ ਨਹੀਂ ਹੋਵੇਗੀ ਠੀਕ
ਪੁਲਸ ਨੇ ਮ੍ਰਿਤਕ ਹਰਮਨਦੀਪ ਸਿੰਘ ਅਤੇ ਨਰਿੰਦਰ ਸਿੰਘ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਭੇਜ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਵਾਰ ਫ਼ਿਰ ਰਾਹੁਲ ਗਾਂਧੀ 'ਤੇ ਵਰ੍ਹੇ ਰਵਨੀਤ ਬਿੱਟੂ, ਕਿਹਾ- 'ਵਿਦੇਸ਼ 'ਚ Asylum ਲੈਣ ਲਈ...'
NEXT STORY