ਜਲਾਲਾਬਾਦ (ਆਦਰਸ਼,ਜਤਿੰਦਰ)- ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਦੇ ਕਾਰਨ ਸਾਰਾ ਦਿਨ ਰੁਕ-ਰੁਕ ਕੇ ਬਰਸਾਤ ਹੁੰਦੀ ਰਹੀ ਅਤੇ ਇਹ ਬਰਸਾਤ ਕੁਝ ਲੋਕਾਂ ਲਈ ਰਾਹਤ ਲੈ ਕੇ ਆਈ ਹੈ। ਪਰ ਦੂਜੇ ਪਾਸੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਬਜੀਦਾ ਟਾਹਲੀ ’ਚ ਆਸਮਾਨੀ ਬਿਜਲੀ ਡਿੱਗਣ ਨਾਲ ਦੋ ਪਰਿਵਾਰਾਂ ਦੇ ਘਰਾਂ ਵਿੱਚ ਸੱਥਰ ਵਿਛਾ ਦਿੱਤਾ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਵਜੀਦਾ ਟਾਹਲੀਵਾਲਾ ’ਚ ਦੇਰ ਸ਼ਾਮ ਚਾਚਾ-ਭਤੀਜਾ ਖੇਤਾਂ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ ਚਾਚੇ-ਭਤੀਜੇ ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ, ਜੋ ਕਿ ਫੌਜ ’ਚ ਨੌਕਰੀ ਕਰਦਾ ਹੈ ਅਤੇ 4 ਦਿਨ ਪਹਿਲਾਂ ਛੁੱਟੀ ਕੱਟਣ ਲਈ ਆਇਆ ਹੋਇਆ ਸੀ, ਆਪਣੇ ਭਤੀਜੇ ਕਮਲਪ੍ਰੀਤ ਸਿੰਘ ਨਾਲ ਬੀਤੀ ਦੇਰ ਸ਼ਾਮ ਨੂੰ 6 ਵਜੇ ਦੇ ਕਰੀਬ ਖੇਤ ’ਚ ਕੰਮ ਕਰ ਰਹੇ ਸਨ ਤਾਂ ਅਚਨਾਕ ਅਸਮਾਨ ’ਚ ਗਰਜੀ ਬਦਲੀ ਡਿੱਗਣ ਨਾਲ ਦੋਵਾਂ ਦੀ ਦਰਦਨਾਕ ਮੌਤ ਹੋ ਗਈ।
ਇਸ ਘਟਨਾ ਦਾ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਖੇਤਾਂ 'ਚ ਪੁੱਜੇ। ਉੱਥੇ ਦੋਵਾਂ ਨੂੰ ਮ੍ਰਿਤਕ ਹਾਲਤ 'ਚ ਪਏ ਦੇਖ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਲਾਲਾਬਾਦ ਏ.ਡੀ.ਐੱਸ.ਪੀ. ਏ.ਆਰ ਸ਼ਰਮਾ ਨੇ ਮੌਕੇ ’ਤੇ ਪੁਲਸ ਫੋਰਸ ਦੇ ਨਾਲ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ
NEXT STORY